ਦੇਸ਼ ਵਿੱਚ ‘ਓਮੀਕ੍ਰੋਨ’ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿੱਚ ਵੀ ਕੋਰੋਨਾ ਦੇ ਇਸ ਨਵੇਂ ਰੂਪ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਸਰਕਾਰ ਇਸ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕ ਰਹੀ ਹੈ। ਇਸੇ ਵਿਚਾਲੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ.ਪੀ. ਸੋਨੀ ਦਾ ‘ਓਮੀਕ੍ਰੋਨ’ ਲੈ ਕੇ ਬਿਆਨ ਸਾਹਮਣੇ ਆਇਆ ਹੈ।
ਸਿਹਤ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਵਿੱਚ ਫਿਲਹਾਲ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦਾ ਫਿਲਹਾਲ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਉਪ ਮੁੱਖ ਮਤੰਰੀ ਤੇ ਸਿਹਤ ਮੰਤਰੀ ਸੋਨੀ ਨੇ ਸੂਬੇ ਵਿੱਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ ਤੇ ਦਿੱਤੇ ਹਨ। WHO ਮੁਤਾਬਕ ਕੋਰਨਾ ਦਾ ਇਹ ਨਵਾਂ ਰੂਪ ਆਰ.ਟੀ.ਪੀ.ਸੀ.ਆਰ. ਟੈਸਟਾਂ ਰਾਹੀਂ ਪਛਾਣਿਆ ਜਾ ਸਕਦਾ ਹੈ। ਇਸ ਲਈ ਸੂਬੇ ਵਿੱਚ ਕੋਵਿਡ-19 ਦੇ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ ਟੈਸਟ ਕਰਨ ਲਈ ਹੀ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸਿਹਤ ਮੰਤਰੀ ਨੇ ਵਿਭਾਗ ਨੂੰ ਕੋਰੋਨਾ ਦੇ ਮਿਲਣ ਸਾਵਾਲੇ ਨਵੇਂ ਮਰੀਜ਼ਾਂ ਨੂੰ ਦਾਖਲ ਕਰਨ ਲਈ ਵੱਖਰਾ ਵਾਰਡ ਬਣਾਉਣ ਲਈ ਕਿਹਾ ਹੈ। ਦੱਸ ਦੇਈਏ ਕਿ ਭਾਰਤ ਵਿੱਚ ‘ਓਮੀਕ੍ਰੋਨ’ ਦੇ ਪਿਛਲੇ ਦਿਨੀਂ ਦੋ ਮਾਮਲੇ ਸਾਹਮਣੇ ਆਏ ਸਨ। ਅੱਜ ਗੁਜਰਾਤ ਦੇ ਜਾਮਨਗਰਰ ਵਿੱਚ ਅਫਰੀਕੀ ਦੇਸ਼ ਜ਼ਿੰਬਾਬਵੇ ਤੋਂ ਪਰਤਿਆ ਇੱਕ ਹੋਰ ਵਿਅਕਤੀ ਕੋਰੋਨਾ ਦੇ ਇਸ ਨਵੇਂ ਰੂਪ ਤੋਂ ਸੰਕ੍ਰਮਿਤ ਪਾਇਆ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਨੇ ‘ਘਰ-ਘਰ ਨੌਕਰੀ’ ‘ਤੇ ਘੇਰੀ ਸਰਕਾਰ, ‘ਮੈਨੂੰ ਪਤਾ ਬਜਟ ਨਹੀਂ, ਜੋ ਕਹਿੰਦੇ ਨੌਕਰੀ ਦੇਵਾਂਗੇ ਉਨ੍ਹਾਂ ਤੋਂ ਸਵਾਲ ਪੁੱਛੋ’