ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਈਪੀਐੱਸ ਅਧਿਕਾਰੀ ਤੇ ਮਾਨਸਾ ਦੀ ਐੱਸਪੀ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿਚ ਬੰਧਨ ਜਾ ਰਹੇ ਹਨ। ਸ੍ਰੀ ਆਨੰਦਪੁਰ ਸਾਹਿਬ ਵਿਚ ਉਨ੍ਹਾਂ ਦਾ ਵਿਆਹ ਹੋਵੇਗਾ। ਵਿਆਹ ਦੀ ਤਰੀਕ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਤੇ ਆਈਪੀਐੱਸ ਅਧਿਕਾਰੀ ਦੇ ਪਰਿਵਾਰ ਵਾਲਿਆਂ ਨੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ।
ਪੰਜਾਬ ਵਿਧਾਨ ਸਭਾ ਪ੍ਰਧਾਨ ਕੁਲਤਾ ਸੰਧਵਾਂ ਨੇ ਟਵੀਟ ਕਰਕੇ ਮੰਤਰੀ ਬੈਂਸ ਨੂੰ ਸਗਾਈ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਸਗਾਈ ਦੇ ਸਮੇਂ ਦੀ ਇਕ ਫੋਟੋ ਵੀ ਸਾਂਝੀ ਕੀਤੀ। ਵਿਆਹ ਸਮਾਰੋਹ ਨੂੰ ਲੈ ਕੇ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਵੀ ਸੁਰੱਖਿਆ ਇੰਤਜ਼ਾਮ ਕਰਨ ਵਿਚ ਲੱਗਾ ਹੋਇਆ ਹੈ।
ਜੋਤੀ ਯਾਦਵ ਭਾਰਤੀ ਪੁਲਿਸ ਸੇਵਾ ਦੀ 2019 ਬੈਚ ਦੀ ਅਧਿਕਾਰੀ ਹੈ। ਉਨ੍ਹਾਂ ਦਾ ਪੂਰਾ ਪਰਿਵਾਰ ਗੁਰੂਗ੍ਰਾਮ ਵਿਚ ਰਹਿੰਦਾ ਹੈ। ਜੋਤੀ ਯਾਦਵ ਇਸ ਸਮੇਂ ਮਾਨਸਾ ਵਿਚ ਐੱਸਪੀ ਹੈੱਡਕੁਆਰਟਰ ਹਨ। ਹਰਜੋਤ ਸਿੰਘ ਬੈਂਸ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ। ਉਹ ਪੰਜਾਬ ਸਰਕਾਰ ਵਿਚ ਸਿੱਖਿਆ ਮੰਤਰੀ ਹਨ। 31 ਸਾਲਾ ਬੈਂਸ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਹਨ। ਬੈਂਸ ਨੇ ਚੋਣਾਂ ਵਿਚ ਵਿਧਾਨ ਸਭਾ ਦੇ ਸਪੀਕਰ ਰਹੇ ਰਾਣਾ ਕੇਪੀ ਸਿੰਘ ਨੂੰ 45,780 ਵੋਟਾਂ ਨਾਲ ਹਰਾਇਆ ਸੀ। ਪੇਸ਼ੇ ਤੋਂ ਵਕੀਲ ਬੈਂਸ ਨੇ ਬੀਏ ਐੱਲਐੱਲਬੀ (ਆਨਰਸ) ਕੀਤਾ ਹੈ।
ਇਹ ਵੀ ਪੜ੍ਹੋ : ਪਠਾਨਕੋਟ : ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 15 ਦੋਪਹੀਆ ਵਾਹਨਾਂ ਸਣੇ 2 ਗ੍ਰਿਫਤਾਰ
ਸਿੱਖਿਆ ਮੰਤਰੀ ਬੈਂਸ ਦੇ ਵਿਆਹ ਵਿਚ ਕਈ ਸਿਆਸੀ ਹਸਤੀਆਂ ਸ਼ਾਮਲ ਹੋਣਗੀਆਂ। ਇਸ ਵਿਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦਾ ਪਰਿਵਾਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਦਿੱਲੀ ਤੇ ਪੰਜਾਬ ਦੇ ਦੂਜੇ ਕਈ ਮੰਤਰੀ ਵੀ ਵਿਆਹ ਵਿਚ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ -: