ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੋਂ ਮਿਲੇ ਇਨਪੁੱਟਸ ਦੇ ਆਧਾਰ ਉਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨਾਲ ਕੇਂਦਰੀ ਮੰਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਜੋ ਭਾਜਪਾ ਦੇ ਚੋਣ ਇੰਚਾਰਜ ਵੀ ਹਨ, ਦੀ ਸੁਰੱਖਿਆ ਵਧਾ ਕੇ ਜ਼ੈੱਡ ਪਲੱਸ ਕਰ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਸਾਂਸਦ ਤੇ ਕੇਂਦਰ ਵਿਚ ਮੰਤਰੀ ਸੋਮ ਪ੍ਰਕਾਸ਼ ਦੀ ਸੁਰੱਖਿਆ ਵੀ ਵਧਾਈ ਗਈ ਹੈ।
ਸੁਰੱਖਿਆ ਏਜੰਸੀਆਂ ਨੇ ਦੱਸਿਆ ਹੈ ਕਿ ਪੰਜਾਬ ਚੋਣਾਂ ਵਿਚ ਕੰਮ ਕਰ ਰਹੇ ਭਾਜਪਾ ਦੇ ਕੇਂਦਰੀ ਨੇਤਾਵਾਂ ਨੂੰ ਖਤਰਾ ਹੋ ਸਕਦਾ ਹੈ। ਇਸੇ ਡਰ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਕੇਂਦਰੀ ਮੰਤਰੀਆਂ ਦੀ ਸੁਰੱਖਿਆ ਨੂੰ ਪਹਿਲੇ ਪੜਾਅ ਵਿਚ ਜ਼ੈੱਡ ਪਲੱਸ ਕਰਕੇ ਮਜ਼ਬੂਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੱਖ-ਵੱਖ ਦਲਾਂ ਤੋਂ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਨੇਤਾਵਾਂ ਨੂੰ ਵੀ ਕੇਂਦਰੀ ਸੁਰੱਖਿਆ ਦਿੱਤੀ ਗਈ ਹੈ। ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਪੰਜਾਬ ਦੇ ਨੇਤਾਵਾਂ ਨੂੰ ਕੇਂਦਰ ਨੇ ਵਾਈ ਤੇ ਜ਼ੈੱਡ ਸੁਰੱਖਿਆ ਦਿੱਤੀ ਹੋਈ ਹੈ।
ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਕਾਰਨ ਅਜੇ ਵੀ ਰੋਸ ਹੈ। ਅਜਿਹੇ ਵਿਚ ਭਾਜਪਾ ਨੇਤਾਵਾਂ ਖਿਲਾਫ ਕਿਤੇ ਕੋਈ ਹਮਲਾਵਰ ਰੁਖ਼ ਨਾ ਅਪਣਾ ਲਵੇ। ਇਸ ਲਈ ਅਜਿਹਾ ਫੈਸਲਾ ਲਿਆ ਗਿਆ ਹੈ। ਹਾਲ ਹੀ ਵਿਚ ਕੁਝ ਘਟਨਾਵਾਂ ਸਾਹਮਣੇ ਆਈਆਂ ਵੀ ਹਨ, ਜਿਨ੍ਹਾਂ ਨੇ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਚੁਣੌਤੀ ਪੇਸ਼ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕਾਂਗਰਸ ਤੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਕਾਦੀਆਂ ਦੇ ਵਿਧਾਇਕ ਤੇ ਕਾਂਗਰਸ ਸਾਂਸਦ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਫਤਿਹਜੰਗ ਸਿੰਘ ਬਾਜਵਾ ਨੂੰ ਵਾਈ ਪਲੱਸ ਸ਼੍ਰੇਣੀ ਸੁਰੱਖਿਆ ਦਿੱਤੀ ਗਈ ਹੈ। ਬਾਜਵਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਦਿੱਤੀ ਗਈ ਹੈ। ਹੁਣੇ ਜਿਹੇ ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜ਼ੈੱਡ ਸ਼੍ਰੇਣੀ ਦਾ ਵੀਆਈਪੀ ਸੁਰੱਖਿਆ ਦਿੱਤੀ ਹੈ।