ਆਪਣੀਆਂ ਮੰਗਾਂ ਦੀ ਸੁਣਵਾਈ ਨਾ ਹੋਣ ਤੋਂ ਬਾਅਦ ਅਧਿਆਪਕ ਹੁਣ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਦਿੱਲੀ ਵਿੱਚ ਪਹੁੰਚ ਗਏ ਹਨ। ਈ.ਟੀ.ਟੀ ਅਧਿਆਪਕ ਅੱਜ ਰਾਹੁਲ ਗਾਂਧੀ ਦੇ ਘਰ ਬਾਹਰ ਪਹੁੰਚ ਗਏ ਹਨ।
180 ਦੇ ਕਰੀਬ ਈਟੀਟੀ ਅਧਿਆਪਕ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਰਾਹੁਲ ਗਾਂਧੀ ਪਾਰਟੀ ਦੇ ਚੋਟੀ ਦੇ ਨੇਤਾ ਹਨ, ਇਸ ਲਈ ਅਸੀਂ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਤੱਕ ਪਹੁੰਚੇ ਹਾਂ। ਇਸ ਵੇਲੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਅਧਿਆਪਕ ਔਰਤਾਂ ਤੇ ਬੱਚੇ ਮੌਜੂਦ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਅਧਿਆਪਕਾਂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਪੰਜਾਬ ਦੀ ਗਲਤੀ ਕਰਕੇ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਅੱਧੀਆਂ ਕਰ ਦਿੱਤੀਆਂ ਹਨ। ਉਨ੍ਹਾਂ ਨਾਲ ਵਿਤਕਰਾ ਕੀਤਾ ਗਿਆ ਹੈ।