ਵਿਧਾਨ ਸਭਾ ਸੈਸ਼ਨ ਦੌਰਾਨ ਬੋਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਜਾਅਲੀ ਨੰਬਰ ਵਨ ਬਣਾਆ ਗਿਆ ਹੈ। ਅਸੀਂ ਇਸ ਨੂੰ ਅਸਲੀ ਨੰਬਰ ਵਨ ਬਣਾਵਾਂਗੇ।
ਇਹ ਮੁੱਦਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲੇ ਨੰਬਰ ’ਤੇ ਆਇਆ ਤਾਂ ਸਰਕਾਰ ਨੇ ਵਧਾਈ ਤੱਕ ਨਹੀਂ ਦਿੱਤੀ।
ਬਾਜਵਾ ਨੇ ਕਿਹਾ ਕਿ ਕੇਂਦਰ ਦੇ ਰਾਸ਼ਟਰੀ ਸਿੱਖਿਆ ਸਰਵੇਖਣ ‘ਚ ਪੰਜਾਬ ਪਹਿਲੇ ਨੰਬਰ ‘ਤੇ ਆਇਆ ਹੈ। ਸਰਕਾਰ ਨੂੰ ਇਸ ਨੂੰ ਸਵੀਕਾਰ ਕਰਨਾ ਚਾਹੀਦਾ ਸੀ। ਇਹ ਵੱਖਰੀ ਗੱਲ ਹੈ ਕਿ ਸਰਕਾਰ ਦੀ ਪਾਰਟੀ ਦੀ ਨੀਤੀ ਮੁਤਾਬਕ ਇਹ ਠੀਕ ਨਹੀਂ ਹੈ। ਉਨ੍ਹਾਂ ਪੁੱਛਿਆ ਕਿ ਜਦੋਂ ਆਪਣਾ ਪੁੱਤ ਚੰਗਾ ਕੰਮ ਕਰਕ ਆਉਂਦਾ ਹੈ ਤਾਂ ਬਾਪ ਨੂੰ ਗਲੇ ਲਾਉਣਾ ਚਾਹੀਦਾ ਹੈ। ਇਸ ਦਾ ਕ੍ਰੈਡਿਟ ਸਕੂਲ, ਸਟੂਡੈਂਟ, ਟੀਚਰ ਅਤੇ ਸਿੱਖਿਆ ਵਿਭਾਗ ਨੂੰ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸ ਦੇ ਜਵਾਬ ਵਿੱਚ ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਕਿਸ ਨੂੰ ਨੰਬਰ ਵਨ ਦੱਸ ਰਹੇ ਹੋ। ਇਸ ਵਿੱਚ ਬਹੁਤ ਕੁਝ ਲੁਕਿਆ ਹੋਇਆ ਹੈ। ਮੈਂ ਉਸ ਬਾਰੇ ਦੱਸਾਂਗਾ। ਸਮਾਰਟ ਸਕੂਲ ਸਿਰਫ਼ ਬਾਹਰੋਂ ਪੇਂਟ ਕਰਕੇ ਨਹੀਂ ਬਣਾਏ ਜਾਂਦੇ। ਸਕੂਲ ਦੇ ਅੰਦਰ ਕੀ ਚੱਲ ਰਿਹਾ ਹੈ? ਕਿਸੇ ਕੋਲ ਬੈਠਣ ਲਈ ਥਾਂ ਹੈ। ਪੀਣ ਵਾਲਾ ਪਾਣੀ ਹੈ। ਅਧਿਆਪਕ ਕਿੱਥੇ ਹਨ? ਉਨ੍ਹਾਂ ਕਿਹਾ ਕਿ ਇਹ ਫਰਜ਼ੀ ਨੰਬਰ ਵਨ ਹੈ। ਅਸੀਂ ਤੁਹਾਨੂੰ ਅਸਲੀ ਨੰਬਰ ਇੱਕ ਦਿਖਾਵਾਂਗੇ।