ਮੋਹਾਲੀ ਵਿਖੇ ਸੋਮਵਾਰ ਨੂੰ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ CM ਭਗਵੰਤ ਮਾਨ ਨੇ ਸ਼ਾਨਦਾਰ ਉਦਘਾਟਨ ਕੀਤਾ ਗਿਆ। ਪ੍ਰੋਗਰਾਮ ‘ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਮੌਜੂਦ ਸਨ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ।

Punjab first tourism summit started
ਇਹ ਸਮਾਗਮ ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ‘ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ 12 ਸਤੰਬਰ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ।
ਇਹ ਵੀ ਪੜ੍ਹੋ : ਜਾਵੇਦ ਅਖ਼ਤਰ ਆਨਰੇਰੀ ਡਾਕਟਰੇਟ ਦੀ ਡਿਗਰੀ ਨਾਲ ਸਨਮਾਨਿਤ, ਲੰਡਨ ਯੂਨੀਵਰਸਿਟੀ ਦੇ SOAS ਵੱਲੋਂ ਸਨਮਾਨ
ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ ਲਗਭਗ 600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਫਿਲਮ ਅਤੇ ਸੰਗੀਤ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੀਆਂ। ਦਘਾਟਨੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੰਜਾਬ ਦੇ ਲੋਕ ਨਾਚਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪੇਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਡਾ: ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ। ਉਦਘਾਟਨੀ ਸਮਾਰੋਹ ਤੋਂ ਬਾਅਦ ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ, ਹੈਰੀਟੇਜ ਟੂਰਿਜ਼ਮ, ਈਕੋ ਐਂਡ ਫਾਰਮ ਟੂਰਿਜ਼ਮ, ਅੰਮ੍ਰਿਤਸਰ ਦਿ ਹਿੰਟਰਲੈਂਡ ਐਂਡ ਕਲੂਨੀ ਟੂਰਿਜ਼ਮ, ਵੈਲਨੈਸ ਟੂਰਿਜ਼ਮ ਅਤੇ ਮੀਡੀਆ ਐਂਡ ਐਂਟਰਟੇਨਮੈਂਟ ਟੂਰਿਜ਼ਮ ਵਿਸ਼ਿਆਂ ’ਤੇ ਵੱਖ-ਵੱਖ ਸੈਸ਼ਨ ਆਯੋਜਿਤ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: