ਪੰਜਾਬੀਆਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਜਲੰਧਰ ਜ਼ਿਲੇ ਦੇ ਪਿੰਡ ਰੁੜਕਾ ਕਲਾਂ ਦੀ ਰਹਿਣ ਵਾਲੀ ਪੰਜਾਬੀ ਜੈਸਮੀਨ ਕੌਰ ਨੇ ਜਰਮਨ ਪੁਲਸ ‘ਚ ਭਰਤੀ ਹੋ ਕੇ ਆਪਣੇ ਮਾਪਿਆਂ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸ. ਮਨਜੀਤ ਸਿੰਘ ਅਤੇ ਰੁੜਕਾ ਕਲਾਂ ਦੀ ਬੀਬੀ ਸੁਰਜੀਤ ਕੌਰ ਦੀ ਧੀ ਜੈਸਮੀਨ ਕੌਰ ਨੇ ਜਰਮਨ ਬਾਰਡਰ ਪੁਲਿਸ ਵਿੱਚ ਆਪਣੀ ਥਾਂ ਬਣਾਈ ਹੈ।
ਜੈਸਮੀਨ ਕੌਰ ਨੇ ਕਿਹਾ ਕਿ ਉਸ ਦੇ ਮਾਤਾ-ਪਿਤਾ ਨੇ ਹਮੇਸ਼ਾ ਉਸ ਨੂੰ ਜਰਮਨ ਪੁਲਸ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਅਤੇ ਹਰ ਕਦਮ ‘ਤੇ ਉਸ ਦਾ ਸਾਥ ਦਿੱਤਾ। ਇਸ ਦੇ ਨਾਲ ਹੀ ਜੈਸਮੀਨ ਕੌਰ ਦੇ ਮਾਪਿਆਂ ਨੇ ਵੀ ਆਪਣੀ ਧੀ ਦੀ ਇਸ ਵਿਲੱਖਣ ਪ੍ਰਾਪਤੀ ‘ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਸ ਦੇ ਜੱਦੀ ਪਿੰਡ ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ : ਜਲੰਧਰ ‘ਚ ਕੁੱਤਿਆਂ ਦਾ ਆਤੰਕ, ਸਕੂਟੀ ‘ਤੇ ਘਰ ਜਾ ਰਹੇ ਜੈਨ ਸਵੀਟਸ ਦੇ ਮਾਲਕ ਨੂੰ ਨੋਚਿਆ
ਜੈਸਮੀਨ ਕੌਰ ਦੀ ਦਾਦੀ ਬੀਬੀ ਗੁਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਸਾਡੇ ਪਰਿਵਾਰ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਵਧਾਈ ਸੰਦੇਸ਼ ਆ ਰਹੇ ਹਨ। ਜੈਸਮੀਨ ਕੌਰ ਦੀ ਦਾਦੀ ਨੇ ਕਿਹਾ ਕਿ ਧੀਆਂ ਨੂੰ ਪੜ੍ਹਾਉਣਾ ਚਾਹੀਦਾ ਹੈ, ਉਹ ਕਿਸੇ ਵੀ ਪੱਖੋਂ ਪੁੱਤਰਾਂ ਤੋਂ ਘੱਟ ਨਹੀਂ ਹਨ। ਸਾਡੀ ਧੀ ਨੇ ਸਾਡਾ ਨਾਮ ਪੂਰੀ ਦੁਨੀਆ ਵਿੱਚ ਉੱਚਾ ਕੀਤਾ ਹੈ।
ਇਸ ਮੌਕੇ ਗਿਆਨੀ ਪਵਿੱਤਰ ਸਿੰਘ ਖਾਲਸਾ ਨੇ ਕਿਹਾ ਕਿ ਸਾਡੀ ਧੀ ਦੀ ਇਸ ਪ੍ਰਾਪਤੀ ਕਾਰਨ ਪੂਰੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ, ਜਿਸ ਲਈ ਅਸੀਂ ਸਮੂਹ ਪਰਿਵਾਰ ਨੂੰ ਵਧਾਈ ਦਿੰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: