ਪੰਜਾਬ ਸਰਕਾਰ ਵੱਲੋਂ ਨਵੇਂ ਮੰਤਰੀਆਂ ਦਾ ਨਿੱਜੀ ਅਮਲੇ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ ਕਰ ਰਹੇ ਨਿੱਜੀ ਅਮਲੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ਹੇਠ ਲਿਖੇ ਅਨੁਸਾਰ ਕੀਤੀਆਂ ਗਈਆਂ ਹਨ, ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਸਬੰਧਤ ਕਰਮਚਾਰੀ ਆਪਣੀ ਹਾਜ਼ਰੀ ਰਿਪੋਰਟ ਦੀ ਕਾਪੀ ਅਧੀਨ ਸਕੱਤਰ, ਸਕੱਤਰੇਤ ਪ੍ਰਸ਼ਾਸਨ ਤੇ ਅਧੀਨ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਨੂੰ ਹਰ ਹਾਲਤ ਵਿਚ ਭੇਜਣੀ ਯਕੀਨੀ ਬਣਾਉਣਗੇ। ਜੇਕਰ ਕਰਮਚਾਰੀ ਵੱਲੋਂ ਆਪਣੀ ਨਵੀਂ ਥਾਂ ‘ਤੇ ਤੁਰੰਤ ਜੁਆਇਨ ਨਹੀਂ ਕਰਦੇ ਤਾਂ ਅਧੀਨ ਸਕੱਤਰ, ਲੇਖਾ ਵੱਲੋਂ ਉਨ੍ਹਾਂ ਦੀ ਤਨਖਾਹ ਬੰਦ ਕਰ ਦਿੱਤੀ ਜਾਵੇਗੀ ਅਤੇ ਤਨਖਾਹ ਅਗਲੇ ਹੁਕਮਾਂ ਤੱਕ ਬੰਦ ਰਹੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਵੱਲੋਂ ਨਰਮਾ ਪੱਟੀ ਦਾ ਤੂਫਾਨੀ ਦੌਰਾ, ਗੁਲਾਬੀ ਸੁੰਡੀ ਦੇ ਹਮਲੇ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ