ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਪੰਜਾਬ ਸਰਕਾਰ ਨੇ 6ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਦੇ ਹੋਏ ਮੁਲਾਜ਼ਮਾਂ ਦਾ ਸਵਾਰੀ ਭੱਤਾ ਦੁੱਗਣਾ ਕਰ ਦਿੱਤਾ ਹੈ।
ਇਸ ਸੰਬੰਧੀ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਸਵਾਰੀ ਭੱਤਾ ਦਿੱਤਾ ਜਾਂਦਾ ਹੈ, ਇਸ ਹਿਸਾਬ ਨਾਲ ਹੁਣ ਉਨ੍ਹਾਂ ਉਨ੍ਹਾਂ ਨੂੰ ਡਬਲ ਭੱਤਾ ਮਿਲੇਗਾ। ਮਿਸਲਾ ਵਜੋਂ ਜੇਕਰ ਕਿਸੇ ਮੁਲਾਜ਼ਮ ਨੂੰ 400 ਰੁਪਏ ਭੱਤਾ ਮਿਲਦਾ ਸੀ ਤਾਂ ਹੁਣ ਉਨ੍ਹਾਂ ਨੂੰ ਇਹ ਭੱਤਾ 800 ਰੁਪਏ ਮਿਲੇਗਾ।
ਇਹ ਵੀ ਪੜ੍ਹੋ : ਸਿੱਖ ਗੁਰੂ ‘ਤੇ ਟਿੱਪਣੀ ਦਾ ਮਾਮਲਾ- ਗੁਰਦਾਸ ਮਾਨ ਦੀ ਅਦਾਲਤ ‘ਚ ਪੇਸ਼ੀ ਅੱਜ