ਪੰਜਾਬ ਸਰਕਾਰ ਵੱਲੋਂ 13 ਜੁਲਾਈ ਤੱਕ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦਿੱਤੀ।
ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸੂਬੇ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਆਉਣ ਵਾਲੇ 0-6 ਸਾਲ ਦੇ ਲਾਭਪਾਤਰੀਆਂ ਨੂੰ ਭਾਰੀ ਮੀਂਹ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਤੇ ਸਿੱਖਿਆ ਵਿਭਾਗ ਦੀ ਤਰਜ ‘ਤੇ ਮਿਤੀ 13.7.2023 ਤੱਕ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ। ਮਾਣਯੋਗ ਸੁਪਰੀਮ ਕੋਰਟ ਦੇ ਦਿੱਤੇ ਹੁਕਮਾਂ ਮੁਤਾਬਕ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: