ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਫਿਰ ਤੋਂ ਛੁੱਟੀ ਕਰ ਦਿੱਤੀ ਗਈ ਹੈ ਮਤਲਬ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਸ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ 18 ਸਤੰਬਰ, 2020 ਦੇ ਪੁਰਾਣੇ ਨੋਟੀਫਿਕੇਸ਼ਨ ਨੂੰ ਵਾਪਸ ਲੈਂਦਿਆਂ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਰਾਹੀਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਗੁਲਾਟੀ ਨੂੰ ਇੱਕ ਸਾਲ ਦੀ ਦਿੱਤੀ ਗਈ ਐਕਸਟੈਨਸ਼ਨ ਵਾਪਸ ਲੈ ਲਈ ਹੈ। ਜਿਸਦਾ ਮਤਲਬ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਲਿਫਟ ਦੇਣਾ ਬਜ਼ੁਰਗ ਨੂੰ ਪਿਆ ਮਹਿੰਗਾ, ਫਿਲਮੀ ਸਟਾਈਲ ‘ਚ ਕਾਰ ਲੈ ਕੇ ਭੱਜੀ ਮਹਿਲਾ
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਦਿੱਤੇ ਗਏ ਕਾਰਜਕਾਲ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮਨੀਸ਼ਾ ਨੂੰ ਮਾਰਚ, 2018 ਵਿੱਚ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਨਿਯੁਕਤ ਕੀਤਾ ਗਿਆ ਸੀ। ਉਸ ਨੂੰ ਸਤੰਬਰ, 2020 ਵਿੱਚ ਵੀ ਐਕਸਟੈਂਸ਼ਨ ਦਿੱਤਾ ਗਿਆ ਸੀ। ਹਾਲਾਂਕਿ, ਮਨੀਸ਼ਾ 16ਵੀਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ ਫਰਵਰੀ, 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: