ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਿਦਾਇਤਾਂ ਦਿੱਤੀਆਂ ਹਨ ਕਿ ਉਹ ਕੋਵਿਡ-19 ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦਾ ਵੇਰਵਾ ਸਰਕਾਰ ਤੱਕ ਪਹੁੰਚਾਉਣ।
ਵੀਡੀਓ ਲਈ ਕਲਿੱਕ ਕਰੋ-
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸਗ੍ਰੇਸ਼ੀਆ ਦਿੱਤਾ ਜਾਵੇਗਾ, ਜਿਸ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪਿੰਡ ਪੱਚਰੰਡਾ ਪਹੁੰਚੇ CM ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ (ਤਸਵੀਰਾਂ)
ਇਸ ਦੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੋਵਿਡ ਕਰਕੇ ਕਿੰਨੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਸੰਬੰਧੀ ਰਿਪੋਰਟ 15 ਅਕਤੂਬਰ ਤੱਕ ਸਰਕਾਰ ਨੂੰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ, ਤਾਂਜੋ ਸਰਕਾਰ ਵੱਲੋਂ ਐਕਸਗ੍ਰੇਸ਼ੀਆ ਮ੍ਰਿਤਕਾਂ ਦੇ ਵਾਰਸਾਂ ਨੂੰ ਅਦਾ ਕਰਨ ਲਈ ਐਸਡੀਆਰਐਫ ਦੇ ਫੰਡ ਜ਼ਿਲ੍ਹਿਆਂ ਨੂੰ ਜਾਰੀ ਕੀਤੇ ਜਾ ਸਕਣ।