ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਐਸਿਡ ਅਟੈਕ ਦੀ ਸ਼ਿਕਾਰ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੇ ਕਲਿਆਣ ਲਈ ਪ੍ਰਤੀਬੱਧ ਹੈ। ਸਰਕਾਰ ਵੱਲੋਂ ਇਸ ਯੋਜਨਾ ਦਾ ਉਦੇਸ਼ ਐਸਿਡ ਅਟੈਕ ਕਾਰਨ ਵਿਕਲਾਂਤ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਕਿ ਪ੍ਰਭਾਵਿਤ ਮਹਿਲਾਵਾਂ ਦੇ ਜੀਵਨ ਨੂੰ ਆਸਾਨ ਬਣਾਇਆ ਜਾ ਸਕੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਤਹਿਤ 40 ਫੀਸਦੀ ਜਾਂ ਉਸ ਤੋਂ ਵੱਧ ਡਿਸੇਬਿਲਟੀ ਵਾਲੀਆਂ ਔਰਤਾਂ ਨੂੰ ਐਸਿਡੋਸਿਸ ਨਾਲ ਪੀੜਤ ਔਰਤਾਂ ਦੇ ਪੁਨਰਵਾਸ ਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ 8000 ਰੁਪਏ ਪ੍ਰਤੀ ਮਹੀਨੇ ਦਿੱਤੇ ਜਾਂਦੇ ਹਨ। ਇਹ ਔਰਤਾਂ ਪੰਜਾਬ ਸੂਬੇ ਦੀਆਂ ਨਿਵਾਸੀ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪੀੜਤ ਮਹਿਲਾ ਵੱਲੋਂ FIR ਦਰਜ ਕੀਤੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਕੈਬਨਿਟ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਤੇਜ਼ਾਬ ਪੀੜਤਾਂ ਲਈ 24.00 ਲੱਖ ਦੀ ਵਿਵਸਥਾ ਕੀਤੀ ਗਈ ਹੈ ਜਿਸ ਵਿਚ ਸਤੰਬਰ 2022 ਤੱਕ 21 ਲਾਭਪਾਤਰੀਆਂ ਨੂੰ 11.76 ਲੱਖ ਦੀ ਵਿੱਤੀ ਸਹਾਇਤਾ ਦਾ ਭੁਗਤਾਨ ਕੀਤਾ ਗਿਆ ਹੈ। ਉੁਨ੍ਹਾਂ ਕਿਹਾ ਕਿ ਐਸਿਡ ਅਟੈਕ ਪੀੜਤ ਯੋਜਨਾ 100 ਫੀਸਦੀ ਸੂਬਾ ਨਿਯੋਜਿਤ ਯੋਜਨਾ ਹੈ।