ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡ ਦੇ ਖੇਤਰ ਵਿਚ ਪੰਜਾਬ ਦਾ ਗੁਆਚਿਆ ਹੋਇਆ ਮਾਣ ਵਾਪਸ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿਚ ਸਾਰੀਆਂ ਖੇਡਾਂ ਨੂੰ ਪਹਿਲ ਦਿੰਦੇ ਹੋਏ ਪੈਰਾ ਸਪੋਰਟਸ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਵਿਚ ਕਹੀ।
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਐਥਲੀਟਾਂ ਨੇ ਰਾਸ਼ਟਰੀ ਤੇ ਕੌਮਾਂਤਰੀ ਪੱਧਰ ‘ਤੇ ਆਪਣਾ ਨਾਂ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰ ਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੀ ਕੌਮੀ ਪੱਧਰ ਦੇ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਐਥਲੀਟਾਂ ਨੇ 8 ਸੋਨੇ ਦੇ ਤਮਗੇ, 5 ਚਾਂਦੀ ਤੇ 15 ਕਾਂਸੇ ਦੇ ਤਮਗੇ ਸਣੇ ਕੁੱਲ 28 ਤਮਗੇ ਜਿੱਤੇ। ਮੰਤਰੀ ਨੇ ਉਨ੍ਹਾਂ ਸਾਰੇ ਤਮਗਾ ਜੇਤੂਆਂ ਨੂੰ ਵਧਾਈ ਦਿੱਤੀ। ਉੁਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿਚ ਪੈਰਾ ਖਿਡਾਰੀਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤੇ ਖਿਡਾਰੀਆਂ ਤੋਂ ਮਿਲੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: