Punjab Government issues : ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਰੈਗੂਲਰ ਹੋਣ ਅਤੇ ਤਨਖਾਹ ਵਿੱਚ ਵਾਧੇ ਲਈ ਹੜਤਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਸਖਤ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਕਿ ਜੇ ਉਹ ਕੰਮ ‘ਤੇ ਨਾ ਪਰਤੇ ਤਾਂ ਉਨ੍ਹਾਂ ਦਾ ਕਾਂਟਰੈਕਟ ਰੱਦ ਕਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਧੀਨ ਹੜਤਾਲ ‘ਤੇ ਗਏ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਜਿਸ ‘ਤੇ ਮਿਸ਼ਨ ਡਾਇਰੈਕਟਰ ਐਨ.ਐਨ.ਐੱਮ. ਦੇ ਦਸਤਖ਼ਤ ਹਨ, ‘ਚ 4 ਮਈ, 8 ਮਈ ਅਤੇ 10 ਮਈ ਨੂੰ ਹੜਤਾਲ ‘ਤੇ ਗਏ ਕਰਮਚਾਰੀਆਂ ਨੂੰ ਡਿਊਟੀ ‘ਤੇ ਹਾਜ਼ਰ ਹੋਣ ਦੀਆਂ ਅਪੀਲਾਂ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਕੋਰੋਨਾ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿਚ ਪੈ ਰਹੀ ਹੈ ਇਸ ਲਈ ਸਬੰਧਿਤ ਸਿਵਲ ਸਰਜਨ ਨੂੰ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰਕੇ ਸੂਚਨਾ ਭੇਜਣਾ ਯਕੀਨੀ ਬਣਾਉਣ ਲਈ ਅਤੇ ਪੱਤਰ ਜਾਰੀ ਕੀਤਾ ਗਿਆ ਹੈ । ਜਿਨ੍ਹਾਂ ਐੱਨ. ਐੱਚ. ਮੁਲਾਜ਼ਮਾਂ ਨੇ ਜੁਆਇਨ ਨਹੀਂ ਕੀਤਾ ਉਨ੍ਹਾਂ ਦੀ ਥਾਂ ‘ਤੇ ਨਵਾਂ ਸਟਾਫ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਟਾਫ ਨਰਸ, ਲੈਬ ਟੈਕਨੀਸ਼ੀਅਨ ਅਤੇ ਫਾਰਮਾਸਿਸਟ ਰੱਖਣ ਦੇ ਹੁਕਮ ਜਾਰੀ ਹੋਏ ਹਨ। ਸਾਰਿਆਂ ਨੂੰ ਰੋਜ਼ਾਨਾ 1000 ਰੁਪਏ ਦੇਣ ਦਾ ਫੈਸਲਾ ਲਿਆ ਹੈ ਜਦੋਂ ਕਿ NHM ਤਹਿਤ ਪਹਿਲਾਂ ਕੰਮ ਕਰ ਰਹੀਆਂ ਨਰਸਾਂ ਨੂੰ 15000 ਰੁਪਏ ਪ੍ਰਤੀ ਮਹੀਨਾ ਮਤਲਬ 1500 ਰੁਪਏ ਰੋਜ਼ ਦੇ ਮਿਲਦੇ ਹਨ।