ਪੰਜਾਬ ਸਰਕਾਰ ਨੇ ਆਨਲਾਈਨ ‘ਆਸ਼ੀਰਵਾਦ ਪੋਰਟਲ’ ਦੀ ਸ਼ੁਰੂਆਤ ਕੀਤੀ। ਹੁਣ ਲੜਕੀਆਂ ਵਿਆਹ ਲਈ ਘਰ ਬੈਠੇ ਹੀ ਆਰਥਿਕ ਮਦਦ ਲਈ ਸਰਕਾਰ ਕੋਲ ਅਰਜ਼ੀ ਭੇਜ ਕੇ ਯੋਜਨਾ ਦਾ ਲਾਭ ਲੈ ਸਕਣਗੀਆਂ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪੋਰਟਲ ਤੋਂ ਅਪਲਾਈ ਕਰਨ ਵਾਲੀਆਂ ਲੜਕੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਸਿੱਧਾ ਆਰਥਿਕ ਲਾਭ ਮਿਲ ਸਕੇਗਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 2022 ਤੱਕ ‘ਆਸ਼ੀਰਵਾਦ ਯੋਜਨਾ’ ਦੀ ਅਰਜ਼ੀ ਪ੍ਰਕਿਰਿਆ ਨੂੰ ਆਨਲਾਈਨ ਤੇ ਆਫਲਾਈਨ ਦੋਵੇਂ ਮੋਡ ਵਿਚ ਰੱਖਿਆ ਜਾਵੇਗਾ ਪਰ ਜਨਵਰੀ 2023 ਵਿਚ ਇਸ ਯੋਜਨਾ ਦਾ ਲਾਭ ਸਿਰਫ ਆਨਲਾਈਨ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਈ ਲੋਕ ਉਨ੍ਹਾਂ ਨੂੰ ਸਲਿੱਪ ਦਿਖਾ ਕੇ ਕਹਿੰਦੇ ਸਨ ਕਿ ਉਨ੍ਹਾਂ ਨੇ ਅਪਲਾਈ ਕੀਤਾ ਪਰ ਸਰਕਾਰੀ ਯੋਜਨਾ ਦਾ ਕੋਈ ਲਾਭ ਨਹੀਂ ਮਿਲਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਆਨਲਾਈਨ ਸਹੂਲਤ ਨਾਲ ਲੜਕੀਆਂ ਨੂੰ ਇਸ ਪਰੇਸ਼ਾਨੀ ਤੋਂ ਛੁਟਕਾਰਾ ਮਿਲੇਗਾ। ਪੋਰਟਲ ‘ਤੇ ਅਪਲਾਈ ਕਰਨ ਦੇ ਸਮੇਂ, ਤੁਰੰਤ ਜਾਣਕਾਰੀ ਦਿੱਤੀ ਜਾਵੇਗੀ ਕਿ ਅਰਜ਼ੀ ਸਵੀਕਾਰ ਕੀਤੀ ਗਈ ਹੈ ਜਾਂ ਕਿਸੇ ਕਾਰਨ ਕਰਕੇ ਨਹੀਂ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਲਈ ਮੌਜੂਦਾ ਸਮੇਂ ਵਿੱਚ ਤਹਿਸੀਲ ਦਫ਼ਤਰ, ਸੁਵਿਧਾ ਕੇਂਦਰ ਅਤੇ ਜ਼ਿਲ੍ਹਾ ਦਫ਼ਤਰ ਵਿੱਚ ਜਾ ਕੇ ਅਰਜ਼ੀ ਦਿੱਤੀ ਜਾ ਸਕਦੀ ਹੈ।