ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਗਰਮੀ ਕਾਰਨ ਸਾਰੇ ਆਂਗਣਵਾੜੀ ਕੇਂਦਰਾਂ ਵਿਚ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੀ ਅਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰ 1 ਜੁਲਾਈ 2023 ਨੂੰ ਖੁੱਲ੍ਹਣਗੇ।
ਆਂਗਣਵਾੜੀ ਕੇਂਦਰਾਂ ‘ਤੇ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆ ਦੇਣ ਤੋਂ ਇਲਾਵਾ ਇਸ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਕੂਲ ਸਾਰੇ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਤੇ ਹੋਰ ਸੇਵਾਵਾਂ ਚੰਗੇ ਤਰੀਕੇ ਨਾਲ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੇ ਸਿਹਤ ਨੂੰ ਦੇਖਦੇ ਹੋਏ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: