Punjab government postpones : ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ 28 ਨਵੰਬਰ ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਕੀਤੀ ਮੁਲਤਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ, ਸ੍ਰੀ ਰਾਜ ਬਹਾਦਰ ਵੀ ਮੌਜੂਦ ਸਨ। ਸ. ਸਿੱਧੂ ਨੇ ਦੱਸਿਆ ਕਿ ਪ੍ਰੀਖਿਆ ਦੀ ਅਗਲੀ ਤਰੀਕ ਦਾ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਉਮੀਦਵਾਰਾਂ ਦੀ ਜਾਨ ਨੂੰ ਜੋਖਿਮ ‘ਚ ਪਾ ਕੇ ਪ੍ਰੀਖਿਆ ਨਹੀਂ ਲਈ ਜਾਵੇਗੀ। ਹੋਰ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਨਰਸਿੰਗ ਅਤੇ ਫਾਰਮੇਸੀ ਵਿੱਚ ਬੀ.ਐੱਸ.ਸੀ ਦਾ ਕੋਰਸ ਅਗਲੇ ਸੈਸ਼ਨ ਵਿੱਚ ਸ਼ੁਰੂ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਕੇਸ ਵਧਣ ਲੱਗੇ ਹਨ ਜਿਸ ਲਈ ਪੰਜਾਬ ‘ਚ 1 ਦਸੰਬਰ ਤੋਂ ਲਾਈਟ ਕਰਫਿਊ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁਗਣਾ ਹੋ ਸਕਦਾ ਹੈ। ਇਨ੍ਹਾਂ ਹੁਕਮਾਂ ‘ਤੇ 15 ਦਸੰਬਰ ਨੂੰ ਸਮੀਖਿਆ ਕੀਤੀ ਜਾਵੇਗੀ, ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਵੀ ਰਾਤ 9.30 ਵਜੇ ਤੱਕ ਕਰ ਦਿੱਤਾ ਗਿਆ ਹੈ। ਰਾਤ ਦੇ ਕਰਫਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।
ਇੱਕ ਉੱਚ ਪੱਧਰੀ ਰਾਜ ਕੋਵਿਡ ਸਮੀਖਿਆ ਬੈਠਕ ਤੋਂ ਬਾਅਦ ਨਵੀਂਆਂ ਪਾਬੰਦੀਆਂ ਦੇ ਵੇਰਵੇ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਜਾਵੇਗਾ। ਪੰਜਾਬ ਵਿੱਚ ਇਲਾਜ ਲਈ ਦਿੱਲੀ ਤੋਂ ਆਏ ਮਰੀਜ਼ਾਂ ਦੇ ਪ੍ਰਵਾਹ ਨੂੰ ਵੇਖਦਿਆਂ ਰਾਜ ਦੇ ਨਿੱਜੀ ਹਸਪਤਾਲਾਂ ਵਿੱਚ ਬਿਸਤਰੇ ਦੀ ਉਪਲਬਧਤਾ ਦੀ ਸਮੀਖਿਆ ਅਤੇ ਅਨੁਕੂਲ ਬਣਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ :Bains ਦੀ ਸਤਾਈ ਬਲਾਤਕਾਰ ਪੀੜਤਾ ਦੀ ਮੁੱਖ ਮੰਤਰੀ ਨੂੰ ਭਾਵੁਕ ਅਪੀਲ, ਕੀ ਹੁਣ ਕਾਰਵਾਈ ਹੋਵੇਗੀ ?