ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਆਇਆ 2 ਮਹੀਨੇ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ CM ਮਾਨ ਵੱਲੋਂ ਕਈ ਅਹਿਮ ਫੈਸਲੇ ਤੇ ਐਲਾਨ ਲੋਕ ਹਿੱਤਾਂ ਲਈ ਕੀਤੇ ਗਏ ਹਨ। ਅੱਜ ਇਕ ਹੋਰ ਵੱਡਾ ਫੈਸਲਾ ਮਾਨ ਸਰਕਾਰ ਵੱਲੋਂ ਲਿਆ ਗਿਆ ਹੈ ਜਿਸ ਤਹਿਤ ਐਲਾਨ ਕੀਤਾ ਗਿਆ ਹੈ 15 ਅਗਸਤ ਨੂੰ CM ਮਾਨ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕਰਨਗੇ।
ਪਹਿਲੇ ਗੇੜ ‘ਚ ਵਿਚ 75 ਮੁਹੱਲਾ ਕਲਿਨਿਕ ਖੋਲ੍ਹੇ ਜਾਣਗੇ। ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ।
ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ। ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।
ਵੀਡੀਓ ਲਈ ਕਲਿੱਕ ਕਰੋ -: