ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। PMO ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰਧਾਨ ਮੰਦਤੀ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਪੁਰੋਹਿਤ ਨੇ PM ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ।

Punjab Governor Purohit Met PM
ਇਹ ਵੀ ਪੜ੍ਹੋ : ਅਬੋਹਰ ‘ਚ ਸੜਕ ਕਿਨਾਰੇ ਪਲਟਿਆ ਟਰੱਕ, ਸਕੂਟੀ ਸਿੱਖ ਰਹੀਆਂ ਲੜਕੀਆਂ ਨੂੰ ਬਚਾਉਣ ਦੌਰਾਨ ਹੋਇਆ ਹਾ.ਦਸਾ
ਜਾਣਕਾਰੀ ਅਨੁਸਾਰ ਇਹ ਮੀਟਿੰਗ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਜਪਾਲ ਨੇ ਪੰਜਾਬ ਦੇ ਮੁੱਦੇ ‘ਤੇ PM ਨਾਲ ਗੱਲਬਾਤ ਕੀਤੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਜਪਾ ਨੂੰ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਦੀ ਜਿੱਤ ਲਈ ਵਧਾਈ ਦਿੱਤੀ।
ਵੀਡੀਓ ਲਈ ਕਲਿੱਕ ਕਰੋ : –
























