Punjab Govt constituted a Core Committee : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿਗ ਪੰਜਾਬ (ਐਸ.ਸੀ.ਈ.ਆਰ.ਟੀ.) ਦੇ ਡਾਇਰੈਕਟਰ ਦੀ ਅਗਵਾਈ ਵਿੱਚ ਇੱਕ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ’ਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਅਧੀਨ ਸਿੱਖਿਆ ਸੁਧਾਰਾਂ ਵਿੱਚ ਗੁਣਾਤਮਿਕ ਤਬਦੀਲੀਆਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਅੱਪਰ ਪ੍ਰਾਇਮਰੀ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।
ਬੁਲਾਰੇ ਦੇ ਅਨੁਸਾਰ ਇਸ ਕਮੇਟੀ ਦੀ ਅਗਾਵਈ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਕਰਨਗੇ। ਇਸ ਦੇ ਮੈਂਬਰਾਂ ਵਿੱਚ ਸ਼ਿੰਦਰ ਸਿੰਘ ਸਹਾਇਕ ਡਾਇਰੈਕਟਰ ਟ੍ਰੇਨਿੰਗ, ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਇਮਰੀ, ਹਰਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਅੰਗਰੇਜ਼ੀ/ਸਮਾਜਿਕ ਵਿਗਿਆਨ, ਸੁਨੀਲ ਬਹਿਲ ਸਹਾਇਕ ਡਾਇਰੈਕਟਰ ਕਮ ਰਿਸੋਰਸ ਪਰਸਨ ਹਿੰਦੀ/ਪੰਜਾਬੀ, ਨਿਰਮਲ ਕੌਰ ਏ.ਐਸ.ਪੀ.ਡੀ. ਮੈਥ ਤੇ ਕੁਅਲਟੀ, ਸੁਨੀਲ ਭਾਰਦਵਾਜ ਸਟੇਟ ਰਿਸੋਰਸ ਪਰਸਨ ਸਾਇੰਸ, ਵਨੀਤ ਕੱਦ ਸਟੇਟ ਰਿਸੋਰਸ ਪਰਸਨ ਮੈਥ, ਸੰਦੀਪ ਕੁਮਾਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ, ਜਸਵੀਰ ਸਿੰਘ ਡੀ.ਐਮ. ਸਾਇੰਸ ਲੁਧਿਆਣਾ, ਸੁਖਵਿੰਦਰ ਸਿੰਘ ਡੀ.ਐਮ. ਸਾਇੰਸ ਹੁਸ਼ਿਆਰਪੁਰ, ਚੰਦਰ ਸ਼ੇਖਰ ਡੀ.ਐਮ. ਅੰਗਰੇਜ਼ੀ/ਸਮਾਜਿਕ ਵਿਗਿਆਨ ਜਲੰਧਰ, ਜਸਵਿੰਦਰ ਸਿੰਘ ਡੀ.ਐਮ ਮੈਥ ਜਲੰਧਰ, ਰਾਜਨ ਲਿਬੜਾ ਰਿਸੋਰਸ ਪਰਸਨ ਹਿਦੀ ਅੰਮਿ੍ਰਤਸਰ, ਮਨਜੀਤ ਪੁਰੀ ਰਿਸੋਰਸ ਪਰਸਨ ਪੰਜਾਬੀ ਫਰੀਦਕੋਟ, ਕਰਨ ਸੁਖੀਜਾ ਕੰਪਿਊਟਰ ਫੈਕਲਟੀ ਸ.ਸ.ਸ.ਸ. ਸਿਆਲਬਾ ਐਸ.ਏ.ਐਸ. ਨਗਰ, ਸੰਜੇ ਸ਼ਰਮਾ ਸਾਂਝੀ ਸਿੱਖਿਆ, ਕੇਤੀਕਾ ਨਰੂਲਾ ਸਾਂਝੀ ਸਿੱਖਿਆ ਅਤੇ ਵਿਜੇਂਦਰ ਸਟੇਟ ਕੋਆਰਡੀਨੇਟਰ ਪ੍ਰਥਮ ਸ਼ਾਮਲ ਹਨ।