ਪੰਜਾਬ ਸਰਕਾਰ ਨੇ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਮੌਸਮ ‘ਚ ਬਦਲਾਅ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਬਾਈਕ-ਸਕੂਟਰ ਦੀ ਜ਼ਬਰਦਸਤ ਟੱਕਰ, ਦੋ ਵਿਅਕਤੀਆਂ ਦੀ ਹੋਈ ਮੌ.ਤ
ਦੱਸ ਦੇਈਏ ਕਿ ਹਰ ਸਾਲ ਅਕਤੂਬਰ ਦੇ ਮਹੀਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਇਸ ਤੋਂ ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਸਕੂਲਾਂ ਦੇ ਸਮੇਂ ‘ਚ ਬਦਲਾਅ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ‘ਚ ਰਾਹਤ ਮਿਲੇਗੀ ਕਿਉਂਕਿ ਮੌਸਮ ‘ਚ ਬਦਲਾਅ ਨਾਲ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish























