ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਅਗਲੇ ਦੋ ਦਿਨਾਂ ਦੌਰਾਨ ਪੰਜਾਬ-ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕੌਮੀ ਰਾਜਧਾਨੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਰਾਤ ਅਤੇ ਸਵੇਰ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ 18 ਜਨਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵਤ ਹੋਣ ਦੀ ਸੰਭਾਵਨਾ ਹੈ। ਇੱਕ ਹੋਰ ਪੱਛਮੀ ਗੜਬੜੀ 21 ਜਨਵਰੀ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅਗਲੇ 3 ਦਿਨਾਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਇਸ ਦੌਰਾਨ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਐਤਵਾਰ ਨੂੰ ਧੁੰਦ ਦੇ ਹਾਲਾਤ ਦੇਖੇ ਗਏ, ਜਿਸ ਨਾਲ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਦਿਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਵਿਜ਼ੀਬਿਲਟੀ ਘੱਟ ਰਹੀ। ਧੁੰਦ ਦੀ ਇੱਕ ਸੰਘਣੀ ਪਰਤ ਨੇ ਲਖਨਊ ਵਿੱਚ ਵਿਜ਼ੀਬਿਲਟੀ ‘ਤੇ ਵੀ ਅਸਰ ਪਾਇਆ, ਜਦੋਂ ਕਿ ਭੋਪਾਲ ਸੰਘਣੀ ਧੁੰਦ ਨਾਲ ਢੱਕਿਆ ਹੋਇਆ ਸੀ, ਮੱਧ ਪ੍ਰਦੇਸ਼ ਵੀ ਇਸ ਵੇਲੇ ਸੀਤ ਲਹਿਰ ਦੀ ਲਪੇਟ ਵਿੱਚ ਹੈ। ਭਾਰਤ ਮੌਸਮ ਵਿਭਾਗ ਮੁਤਾਬਕ ਸਵੇਰੇ 8:30 ਵਜੇ ਦਿੱਲੀ ਦੇ ਪਾਲਮ ਖੇਤਰ ਵਿੱਚ ਵਿਜ਼ੀਬਿਲਟੀ ਘੱਟ ਕੇ 1000 ਮੀਟਰ ਤੱਕ ਆ ਗਈ।
ਆਈਐਮਡੀ ਨੇ 16 ਜਨਵਰੀ ਨੂੰ ਤੇਲੰਗਾਨਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ‘ਤੇ ਬਿਜਲੀ ਡਿਗਣ ਦੀ ਸੰਭਾਵਨਾ ਦੇ ਨਾਲ-ਨਾਲ ਗਰਜ ਨਾਲ ਛਿੱਟੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ 19 ਅਤੇ 20 ਜਨਵਰੀ ਨੂੰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।