ਚੰਡੀਗੜ੍ਹ ਦੇ ਮੁੱਦੇ ‘ਤੇ ਹੁਣ ਹਰਿਆਣਾ ਤੇ ਪੰਜਾਬ ਭਾਜਪਾ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੇ ਨਵ-ਨਿਯੁਕਤ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕਿਹਾ ਹੈ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ। ਹਰਿਆਣਾ ਦਾ ਨਹੀਂ। ਚੰਡੀਗੜ੍ਹ ‘ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਸਰਕਾਰ ਨੂੰ 10 ਏਕੜ ਜ਼ਮੀਨ ਤਾਂ ਦੂਰ ਦੀ ਗੱਲ ਇੱਕ ਇੰਚ ਵੀ ਜ਼ਮੀਨ ਨਹੀਂ ਮਿਲਣ ਦਿਆਂਗੇ। ਜਾਖੜ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਜਿੰਨੀਆਂ ਵੀ ਕਾਲੋਨੀਆਂ ਅਜੇ ਤੱਕ ਕੱਟੀਆਂ ਗਈਆਂ ਹਨ, ਸਾਰਿਆਂ ‘ਤੇ ਪੰਜਾਬ ਦਾ ਹੀ ਹੱਕ ਹੈ। ਇਨ੍ਹਾਂ ਦਾ ਪੈਸਾ ਵੀ ਪੰਜਾਬ ਨੂੰ ਹੀ ਮਿਲਣਾ ਚਾਹੀਦਾ ਹੈ।
ਦੱਸ ਦੇਈਏ ਕਿ ਹਰਿਆਣਾ ਵਿੱਚ ਸਿਰਫ਼ ਭਾਜਪਾ ਦੀ ਸਰਕਾਰ ਹੈ ਅਤੇ ਸੁਨੀਲ ਜਾਖੜ ਪੰਜਾਬ ਤੋਂ ਭਾਜਪਾ ਦੇ ਪ੍ਰਧਾਨ ਹਨ। ਅਜਿਹੇ ‘ਚ ਸੁਨੀਲ ਜਾਖੜ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਨੂੰ ਸੂਬੇ ਦੇ ਅਜਿਹੇ ਕੁਝ ਮਾਮਲਿਆਂ ‘ਚ ਦਖਲ ਨਹੀਂ ਦੇਣਾ ਚਾਹੀਦਾ। ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਦੇ ਮੁੱਦੇ ‘ਤੇ ਜਾਖੜ ਨੇ ਕਿਹਾ ਕਿ ਇਹ ਪੰਜਾਬ ਦਾ ਆਪਣਾ ਮਾਮਲਾ ਹੈ ਅਤੇ ਹਰਿਆਣਾ ਨੂੰ ਇਸ ‘ਚ ਦਖਲ ਨਹੀਂ ਦੇਣਾ ਚਾਹੀਦਾ। ਇੰਨਾ ਹੀ ਨਹੀਂ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਭਾਜਪਾ ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਮੁੜ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਪਿਛਲੇ ਦਿਨਾਂ ਤੋਂ ਸੁਨੀਲ ਜਾਖੜ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਹ ਆਪਣੇ ਦੌਰੇ ਦੌਰਾਨ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਇਹ ਵੀ ਪੜ੍ਹੋ : ਸਰਕਾਰੀ ਸੀਨੀ. ਸੈਕੰ. ਸਕੂਲ ਦੀ ਪ੍ਰਿੰਸੀਪਲ ਗ੍ਰਿਫ਼ਤਾਰ, ਜਾਅਲੀ ਡਿਗਰੀ ‘ਤੇ ਲਈ ਸੀ ਨੌਕਰੀ
ਇਸ ਦੇ ਨਾਲ ਹੀ ਜਾਖੜ ਨੇ ਲੋਕ ਸਭਾ ਹਲਕਿਆਂ ਅਧੀਨ ਆਉਂਦੇ ਜ਼ਿਲ੍ਹਿਆਂ ਦੀਆਂ ਟੀਮਾਂ, ਮੋਰਚਿਆਂ ਦੇ ਜਿ਼ਲ੍ਹਾ ਨੇਤਾਵਾਂ ਆਦਿ ਨਾਲ ਬੈਠਕਾਂ ਦਾ ਪ੍ਰੋਗਰਾਮ ਬਣਾਇਆ ਹੈ। ਇਸ ਦੌਰਾਨ ਉਹ ਲੋਕ ਸਭਾ ਹਲਕਿਆਂ ਦੇ ਵੱਖ-ਵੱਖ ਸਮਾਜਿਕ ਅਤੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕਰਕੇ ਹਲਕਿਆਂ ਦੀ ਅਸਲ ਸਥਿਤੀ ਤੇ ਮੁੱਦਿਆਂ ਬਾਰੇ ਫੀਬੈਕ ਲੈਣਗੇ।
ਵੀਡੀਓ ਲਈ ਕਲਿੱਕ ਕਰੋ -: