Punjab has allotted : ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ, ਸਮਾਜਿਕ ਨਿਆਂ, ਪਸ਼ੂ ਪਾਲਣ ਅਤੇ ਸੋਸਵਾ (ਐਨ.ਜੀ.ਓ.) ਵਿਭਾਗਾਂ ਨੂੰ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੂਲੀਅਤ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ ਰਾਜ ਲਈ ਮੌਜੂਦਾ ਵਿੱਤੀ ਸਾਲ 2021-2022 ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ। ਇਹ ਪ੍ਰਗਟਾਵਾ ਮੁੱਖ ਸੱਕਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਇਥੇ ਗੈਰ ਸਰਕਾਰੀ ਸੰਗਠਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸੁਪਰੀਮ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਨੇ ਗੈਰ-ਸਰਕਾਰੀ ਸੰਗਠਨਾਂ (ਐੱਨ. ਜੀ. ਓ.) ਦਾ ਸਮਰਥਨ ਮੰਗਿਆ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਦੂਜੀ ਕੋਵਿਡ ਦੀ ਲਹਿਰ ਨੂੰ ਲੜਨ ਅਤੇ ਜਿੱਤਣ ਵਿੱਚ ਰਾਜ ਸਰਕਾਰ ਦੀ ਸਹਾਇਤਾ ਲਈ ਅੱਗੇ ਆਉਣ। ਮੁੱਖ ਸਕੱਤਰ ਨੇ ਅਪੀਲ ਕੀਤੀ ਕਿਰਪਾ ਕਰਕੇ ਆਪਣੀਆਂ ਐਨ.ਜੀ.ਓਜ਼ ਨੂੰ ਕੋਵਿਡ ਟੈਸਟਿੰਗ, ਟੀਕਾਕਰਨ ਅਤੇ ਛੇਤੀ ਰਿਪੋਰਟਿੰਗ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਲਿਆਓ ਤਾਂ ਜੋ ਵਾਇਰਸ ਫੈਲਣ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਦੀ ਪ੍ਰਸੰਸਾ ਕੀਤੀ ਕਿ ਉਹ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਤਬਕਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਮਨੁੱਖੀ ਸਰੋਤ ਵਿਕਾਸ ਲਈ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਨ੍ਹਾਂ ਦੀਆਂ ਪੂਰੀ ਕੋਸ਼ਿਸ਼ਾਂ ਕਰ ਰਹੀ ਹੈ। ਵਿਸ਼ੇਸ਼ ਤੌਰ ‘ਤੇ, ਕਈ ਐਨਜੀਓ ਰਾਜ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ ਅਤੇ ਪੋਸ਼ਣ ਪ੍ਰੋਗਰਾਮਾਂ ਦੇ ਪਹਿਲ ਦੇ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ।