ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਫਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਤਿਆਰ ਹੈ, ਪਰ ਕੇਂਦਰ ਸਰਕਾਰ ਨੂੰ ਫਸਲਾਂ ਦੇ ਪੱਕੇ ਲਾਹੇਵੰਦ ਭਾਅ ਦੇਣ ਲਈ ਇੱਕ ਵਿਧੀ ਤਿਆਰ ਕਰਨੀ ਚਾਹੀਦੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਕਿਸਾਨ ਮੇਲੇ ਦਾ ਉਦਘਾਟਨ ਕਰਨ ਉਪਰੰਤ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਫ਼ਸਲ ਵਿਭਿੰਨਤਾ ਨਾ ਸਿਰਫ਼ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਵਿੱਚ ਸਹਾਈ ਹੋਵੇਗੀ, ਸਗੋਂ ਖੇਤੀਬਾੜੀ ਨੂੰ ਇੱਕ ਲਾਹੇਵੰਦ ਧੰਦਾ ਵੀ ਬਣਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਕੇਂਦਰ ਨੂੰ ਵਾਜ੍ਹਬ ਕੀਮਤਾਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ। ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਪਰਖ ਦੀ ਘੜੀ ਵਿੱਚ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੁਝ ਹੋਰ ਸੂਬੇ ਝੋਨਾ ਪੈਦਾ ਕਰ ਰਹੇ ਹਨ ਤਾਂ ਪੰਜਾਬ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਵਾਂਝੇ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬੇਇਨਸਾਫ਼ੀ ਹੈ।
ਇਹ ਵੀ ਪੜ੍ਹੋ : ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦਾ ਮੰਗਿਆ ਏਜੰਡਾ, CM ਮਾਨ ਬੋਲੇ-‘ਹੁਣ ਤਾਂ ਹੱਦ ਹੋ ਗਈ’
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਾਲਾਨਾ 120 ਬਿਲੀਅਨ ਡਾਲਰ ਦੀਆਂ ਦਾਲਾਂ ਦੂਜੇ ਦੇਸ਼ਾਂ ਤੋਂ ਦਰਾਮਦ ਕਰਦੀ ਹੈ ਜਦੋਂ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇਣ ਲਈ ਤਿਆਰ ਨਹੀਂ ਹੈ ਜੋ ਅਜਿਹੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਤਿਆਰ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
CM ਮਾਨ ਨੇ ਪੀ.ਏ.ਯੂ ਨੂੰ ਖੋਜ ਵਿੱਚ ਤੇਜ਼ੀ ਲਿਆਉਣ ਅਤੇ ਤਕਨੀਕੀ ਦਖਲਅੰਦਾਜ਼ੀ ਰਾਹੀਂ ਖੇਤੀਬਾੜੀ ਵਿੱਚ ਨਵੀਂ ਕ੍ਰਾਂਤੀ ਲਿਆਉਣ ਦੀ ਵੀ ਅਪੀਲ ਕੀਤੀ। ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਵੇਰਕਾ’ ਦਾ ਹੋਰ ਵਿਸਥਾਰ ਕਰ ਰਹੀ ਹੈ ਕਿਉਂਕਿ ਵੇਰਕਾ ਦੇ ਉਤਪਾਦ ਪੂਰੇ ਦੁਨੀਆ ਵਿਚ ਮਸ਼ਹੂਰ ਹਨ ਜਿਸ ਕਰਕੇ ਕਿਸਾਨਾਂ ਦੀ ਆਮਦਨ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ।