ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦਾ ਰਾਜਧਾਨੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਿੰਡ ਪਾਖਰਵੜ ਦੇ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਚਲਾਉਣ ਦੇ ਨਾਲ-ਨਾਲ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ।
ਗੁਰਪ੍ਰੀਤ ਦਾ ਕਤਲ ਉਦੋਂ ਕੀਤਾ ਗਿਆ ਜਦੋਂ ਉਹ ਕੰਮ ਤੋਂ ਵਾਪਸ ਘਰ ਪਹੁੰਚਿਆ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵਾੜ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਛਾਏਗਾ ਹਨ੍ਹੇਰਾ, ਰਾਤ 8.30 ਵਜੇ ਬੰਦ ਹੋਵੇਗਾ ਬਾਜ਼ਾਰ, ਵਿਆਹਾਂ ‘ਤੇ ਵੀ ਲੱਗੀ ਲਗਾਮ
ਪਿੰਡ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਘਰ ਵਾਪਸ ਲਿਆਂਦਾ ਜਾਵੇ। ਇਸ ਤੋਂ ਪਹਿਲਾਂ 14 ਮਾਰਚ 2022 ਨੂੰ ਬਰਤਾਨੀਆ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਨੰਗਲ ਦੀ ਜਲੰਧਰ ਦੇ ਮੱਲੀਆਂ ਖੁਰਦ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਥੇ ਉਹ ਇੱਕ ਟੂਰਨਾਮੈਂਟ ਵਿੱਚ ਹਿੱਸਾ ਲੈ ਰਿਹਾ ਸੀ। ਇਸ ਮਾਮਲੇ ਵਿੱਚ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: