Punjab Police Adviced not to Download Tik Tok : ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਲੋਕਾਂ ਨੂੰ ਚਿਤਾਵਨੀ ਜਾਰੀ ਕੀਤੀ ਕੀਤੀ ਹੈ ਕਿ ਹਾਲ ਹੀ ’ਚ ਭਾਰਤ ਵਿਚ ਬੈਨ ਕੀਤੇ ਜਾ ਚੁੱਕੇ ਚਾਇਨੀਜ਼ ਐਪ ’ਟਿਕ ਟੌਕ’ ਦਾ ਨਵਾਂ ਵਰਜ਼ਨ ਦੱਸ ਕੇ ’ਟਿਕ ਟੌਕ ਪ੍ਰੋ’ ਨੂੰ ਪ੍ਰਚਾਰਿਤ ਕੀਤਾ ਜਾ ਰਿਹਾ ਹੈ, ਜੋਕਿ ਮਾਲਵੇਅਰ ਹੋ ਸਕਦਾ ਹੈ ਅਤੇ ਇਸ ਨਾਲ ਖਪਤਕਾਰ ਦਾ ਬੈਂਕ ਬੈਲੇਂਸ ਜਾਂ ਫਿਰ ਕਿਸੇ ਹੋਰ ਤਰ੍ਹਾਂ ਦਾ ਵਿੱਤੀ ਨੁਕਸਾਨ ਵੀ ਹੋ ਸਕਦਾ ਹੈ। ਪੁਲਿਸ ਨੇ ਇਸ ’ਟਿਕ ਟੌਕ ਪ੍ਰੋ’ ਐਪ ਨੂੰ ਡਾਊਨਲੋਡ ਨਾ ਕਰਨ ਦੀ ਸਲਾਹ ਦਿੱਤੀ ਹੈ।
ਭਾਰਤ ਸਰਕਾਰ ਨੇ ਹਾਲ ਹੀ ਵਿੱਚ 58 ਚੀਨੀ ਐਪਸ ਉੱਤੇ ਪਾਬੰਦੀ ਲਗਾਈ ਹੈ। ‘ਟਿਕਟਾਕ ਪ੍ਰੋ’ ਨਾਮ ਦਾ ਇੱਕ ਜਾਅਲੀ ਮਾਲਵੇਅਰ ਅੱਜ-ਕੱਲ ਬਹੁਤ ਦੇਖਿਆ ਜਾ ਰਿਹਾ ਹੈ। ਇਹ ਏੇਪੀਕੇ ਫਾਈਲ ਗੂਗਲ ਪਲੇ ਸਟੋਰ ਸਮੇਤ ਐਪ ਸਟੋਰ (ਆਈਓਐਸ) ‘ਤੇ ਵੀ ਉਪਲਬਧ ਨਹੀਂ ਹੈ, ਜੋ ਇਸ ਦੇ ਫੇਕ ਹੋਣ ਦਾ ਸਬੂਤ ਹੈ। ਸਾਈਬਰ ਠੱਗਾਂ ਵੱਲੋਂ ਇਸ ਦਾ ਮੈਸੇਜ (ਐਸ.ਐਮ.ਐਸ) ਅਤੇ ਵਟਸਐਪ ਸੰਦੇਸ ਲੋਕਾਂ ਨੂੰ ਭੇਜਿਆ ਜਾ ਰਿਹਾ ਹੈ, ਜਿਸ ਨਾਲ ਡਾਊਨਲੋਡ ਕਰਨ ਵਾਸਤੇ ਯੂਆਰਐਲ ਵੀ ਦਿੱਤਾ ਗਿਆ ਹੈ। ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਅਜਿਹੀ ਕਿਸੇ ਵੀ ਏਪੀਕੇ ਫਾਈਲ, ਜੋ ’ਟਿਕ ਟੌਕ’ ਜਾਂ ਕਿਸੇ ਹੋਰ ਪਾਬੰਦੀਸ਼ੁਦਾ ਐਪ ਦੀ ਨਕਲ ਹੋਣ ਦਾ ਦਾਅਵਾ ਕਰਦਾ ਹੈ, ਨੂੰ ਡਾਊਨਲੋਡ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੰਬੰਧੀ ਬਹੁਤ ਸਾਵਧਾਨ ਰਹਿਣ ਅਤੇ ਸ਼ੱਕੀ ਲਿੰਕਾਂ ‘ਤੇ ਕਲਿੱਕ ਨਾ ਕਰਨ, ਜੇ ਉਹ ਕਿਸੇ ਵੀ ਸ਼ੋਸ਼ਲ ਮੀਡੀਆ ਪਲੇਟਫਾਰਮ ਦੇ ਰਾਹੀਂ, ਜਾਅਲੀ ਐਪ ਸੰਬੰਧੀ ਕਿਸੇ ਵੀ ਸੰਦੇਸ ਨੂੰ ਪ੍ਰਾਪਤ ਕਰਦੇ ਹਨ ਤਾਂ ਇਸ ਨੂੰ ਦੂਸਰਿਆਂ ਨੂੰ ਨਾ ਭੇਜਣ, ਸਗੋਂ ਇਸ ਨੂੰ ਤੁਰੰਤ ਡਿਲੀਟ ਕਰ ਦੇਣ।