ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਦੋਸ਼ੀ ਅੰਮ੍ਰਿਤਪਾਲ ਸਿੰਘ ‘ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ। ਪੁਲਿਸ ਨੇ ਇੱਕ 12 ਬੋਰ ਦੀ ਪੰਪ ਐਕਸ਼ਨ ਗੰਨ, ਪੰਜ ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਐਕਸੈਂਟ ਕਾਰ ਸੀ.ਐੱਚ.03 ਵੀ.4397. ਉਨ੍ਹਾਂ ਦੇ ਕਬਜ਼ੇ ‘ਚੋਂ ਬਰਾਮਦ ਕੀਤੀ ਹੈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ। ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਤੋਂ ਬਾਅਦ, ਅੰਮ੍ਰਿਤਸਰ ਤੋਂ ਏਜੀਟੀਐਫ ਦੀ ਟੀਮ ਜੈਪਾਲ ਗਰੁੱਪ ਦੇ ਇੱਕ ਸਰਗਰਮ ਮੈਂਬਰ ਹਰਮਨ ਖੱਖ ਨੂੰ ਗ੍ਰਿਫਤਾਰ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋਂ ਅੰਮ੍ਰਿਤਪਾਲ ਅਤੇ ਤੇਜਿੰਦਰ ਨੂੰ ਕਾਬੂ ਕਰ ਲਿਆ ਹੈ, ਜਦਕਿ ਹਰਮਨ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ਼ ਅਸਲਾ ਐਕਟ ਦੀ ਧਾਰਾ 25 ਅਧੀਨ ਮਿਤੀ 26-04-2022 ਨੂੰ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਡੀਆਈਜੀ ਭੁੱਲਰ ਨੇ ਦੱਸਿਆ ਕਿ ਏਜੀਟੀਐਫ ਦੀਆਂ ਟੀਮਾਂ ਜਲਦੀ ਹੀ ਹਰਮਨ ਨੂੰ ਕਾਬੂ ਕਰ ਲੈਣਗੀਆਂ, ਜੋ ਕਿ ਸਿਟੀ ਖਰੜ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦਰਜ ਇੱਕ ਕੇਸ ਵਿੱਚ ਪਹਿਲਾਂ ਹੀ ਭਗੌੜਾ ਹੈ। ਹਰਮਨ ਭਗੌੜੇ ਗੈਂਗਸਟਰ ਗੁਰਜੰਟ ਉਰਫ ਜੰਟਾ ਦਾ ਵੀ ਕਰੀਬੀ ਸਾਥੀ ਹੈ, ਜੋ ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਰਹਿੰਦਾ ਹੈ।