ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਖਿਲਾਫ ਵੱਡੀ ਸਫਲਤਾ ਵਿਚ ਐੱਸਐੱਸਓਸੀ ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੇ ਬਾਅਦ 20 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫਤਾਰ ਵਿਅਕਤੀਆਂ ਨੇ ਪਿੰਡ ਹਸਤਾ ਕਲਾਂ ਤੋਂ ਨਸ਼ੇ ਦੀ ਖੇਪ ਚੁੱਕੀ ਸੀ, ਜਿਸ ਨੂੰ ਡ੍ਰੋਨ ਦੀ ਮਦਦ ਨਾਲ ਡੇਗਿਆ ਗਿਆ ਸੀ। ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਦੇ ਉੱਤਰ ਵਾਸੀ ਸੁਬੇਗ ਸਿੰਘ ਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿਚ ਹੈਰੋਇਨ ਦੀ ਆਮਦ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਇਨਪੁੱਟ ਦੇ ਬਾਅਦ ਐੱਸਐੱਸਓਸੀ ਫਾਜ਼ਿਲਕਾ ਦੀ ਪੁਲਿਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਕੋਲ ਹਸਤੇ ਦੇ ਰੋਡ ‘ਤੇ ਇਕ ਮੁਹਿੰਮ ਚਲਾਈ ਜਿਥੇ ਡ੍ਰੋਨ ਦਾ ਇਸਤੇਮਾਲ ਕਰਕੇ ਸਰਹੱਦ ਪਾਰ ਤੋਂ ਡੇਗੀ ਗਈ ਹੈਰੋਇਨ ਦੀ ਖੇਪ ਨੂੰ ਵਾਪਸ ਲੈਣ ਦੇ ਬਾਅਦ ਇਨ੍ਹਾਂ ਮੁਲਜ਼ਮਾਂ ਦੇ ਆਉਣ ਦੀ ਉਮੀਦ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖਣ ਦੇ ਬਾਅਦ ਮੁਲਜ਼ਮਾਂ ਨੇ ਮੌਕੇ ਤੋਂ ਆਪਣੀ ਮੋਟਰਸਾਈਕਲ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮਾਂ ਥੋੜ੍ਹੀ ਦੇਰ ਦੀ ਝੜਪ ਦੇ ਬਾਅਦ ਉਨ੍ਹਾਂ ਨੂੰ ਫੜਨ ਵਿਚ ਸਫਲ ਰਹੀ ਤੇ ਉਨ੍ਹਾਂ ਤੋਂ 20 ਕਿਲੋਗ੍ਰਾਮ ਹੈਰੋਇਨ ਦੇ 10 ਪੈਕੇਟ ਬਰਾਮਦ ਕੀਤੇ।
ਇਹ ਵੀ ਪੜ੍ਹੋ : ਹਰਮਨਪ੍ਰੀਤ ਕੌਰ ਨੂੰ ਗੁੱਸਾ ਦਿਖਾਉਣਾ ਪਿਆ ਮਹਿੰਗਾ, ICC ਨੇ ਲਗਾਇਆ ਵੱਡਾ ਜੁਰਮਾਨਾ
ਏਆਈਜੀ ਐੱਸਐੱਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮਾਡਿਊਲ ਵਿਚ ਸਾਮਲ ਤੇ ਲੋਕਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਉੁਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਪੰਜਾਬ ਪੁਲਿਸ ਸੀਐੱਮ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਮੁਤਾਬਕ ਸਾਡੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: