ਆਮ ਆਦਮੀ ਪਾਰਟੀ ਖਿਲਾਫ ਟਿੱਪਣੀਆਂ ਦੇ ਮਾਮਲੇ ‘ਚ ਹੁਣ ਪੰਜਾਬ ਪੁਲਸ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚ ਗਈ ਹੈ। ਇਸ ਦੀ ਜਾਣਕਾਰੀ ਖੁਦ ਕੁਮਾਰ ਨੇ ਟਵੀਟ ਕਰਕੇ ਦਿੱਤੀ ਤੇ ਪੁਲਿਸ ਦੇ ਘਰ ਪਹੁੰਚਣ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਵਿਸ਼ਵਾਸ ਖਿਲਾਫ IT ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੀ ਇੱਕ ਟੀਮ ਉਸ ਨੂੰ ਨੋਟਿਸ ਦੇਣ ਪਹੁੰਚੀ ਤੇ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ।
ਰੋਪੜ ਜ਼ਿਲ੍ਹੇ ਦੇ ਥਾਣਾ ਸਦਰ ‘ਚ ਕੁਮਾਰ ਵਿਸ਼ਵਾਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 153, 505, 323, 341, 506 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਰੋਪੜ ਸਦਰ ਥਾਣੇ ਦੇ ਇੰਸਪੈਕਟਰ ਸੁਮਿਤ ਮੋੜ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੋਟਿਸ ਦੇਣ ਗਈ ਹੈ। ਫਿਲਹਾਲ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਮਾਮਲੇ ‘ਚ ਖੁੱਲ੍ਹ ਕੇ ਕੁਝ ਨਹੀਂ ਕਹਿ ਰਹੇ ਹਨ।
ਵਿਸ਼ਵਾਸ ਨੇ ਇਸ ਬਾਰੇ ਟਵੀਟ ਕਰਕੇ ਲਿਖਿਆ, ‘ਸਵੇਰੇ-ਸਵੇਰੇ ਪੰਜਾਬ ਪੁਲਿਸ ਦੁਆਰ ‘ਤੇ ਪਧਾਰੀ ਹੈ। ਇੱਕ ਨੇਵੇ ਮੇਰੇ ਵੱਲੋਂ ਹੀ ਪਾਰਟੀ ਵਿੱਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਚਿਤਾਵਨੀ ਦੇ ਰਿਹਾ ਹਾਂ ਕਿ ਤੁਸੀਂ, ਦਿੱਲੀ ਵਿੱਚ ਬੈਠੇ ਜਿਸ ਆਦਮੀ ਨੂੰ, ਪੰਜਾਬ ਦੇ ਲੋਕਾਂ ਦੀ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇੱਕ ਦਿਨ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚਿਤਾਵਨੀ ਯਾਦ ਰਖੇ।
ਦੱਸ ਦੇਈਏ ਕਿ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਉਸ ਬਿਆਨ ‘ਚ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਦੇਸ਼ ਨੂੰ ਤੋੜਨ ਦੀ ਗੱਲ ਕੀਤੀ ਹੈ। ਉਨ੍ਹਾਂ ਇਸ ‘ਤੇ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਹਾਲਾਂਕਿ ਇਸ ਦੇ ਜਵਾਬ ‘ਚ ਕੇਜਰੀਵਾਲ ਨੇ ਖੁਦ ਨੂੰ ਸਵੀਟ ਅੱਤਵਾਦੀ ਦੱਸਦੇ ਹੋਏ ਕਿਹਾ ਸੀ ਕਿ ਉਹ ਲੋਕਾਂ ਲਈ ਸਕੂਲ ਅਤੇ ਹਸਪਤਾਲ ਬਣਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਪੰਜਾਬ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਬਿਆਨਾਂ ਨੂੰ ਲੈ ਕੇ ਮੋਹਾਲੀ ਸਥਿਤ ਸਾਈਬਰ ਕ੍ਰਾਈਮ ਸੈੱਲ ‘ਚ ਤੇਜ਼ੀ ਨਾਲ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਭਾਜਪਾ ਆਗੂ ਤੇਜਿੰਦਰ ਬੱਗਾ, ਦਿੱਲੀ ਭਾਜਪਾ ਦੇ ਬੁਲਾਰੇ ਨਵੀਨ ਕੁਮਾਰ ਜਿੰਦਲ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਵੀ ਪੰਜਾਬ ਪੁਲਿਸ ਜਾਂਚ ਲਈ ਦਿੱਲੀ ਪਹੁੰਚ ਗਈ ਸੀ।