ਤੇਜਿੰਦਰ ਪਾਲ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ 5 ਜੁਲਾਈ ਤੱਕ ਗ੍ਰਿਫਤਾਰੀ ਤੋਂ ਰਾਹਤ ਮਿਲ ਚੁੱਕੀ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਸੁਣਵਾਈ 6 ਜੁਲਾਈ ਨੂੰ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੱਗਾ ਦੇ ਵਕੀਲ ਚੇਤਨ ਮਿੱਤਲ ਨੇ ਦੱਸਿਆ ਕਿ ਪੰਜਾਬ ਪੁਲਿਸ ਤੋਂ ਬੱਗਾ ਨੂੰ ਖਤਰਾ ਦੱਸਣ ‘ਤੇ ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਬੱਗਾ ਦੇ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ ਤੇ ਇਸ ਵਿੱਚ ਵੀ ਕੋਈ ਆਈ.ਪੀ.ਐੱਸ. ਅਫਸਰ ਹੀ ਬੱਗਾ ਦੇ ਘਰ ਜਾ ਸਕਦੇ ਹਨ ਤੇ 1 ਘੰਟੇ ਤੋਂ ਵੱਧ ਸਮੇਂ ਲਈ ਪੁੱਛਗਿੱਛ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਪੰਜਾਬ ਪੁਲਿਸ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਬੱਗਾ ਦੇ ਘਰ 3 ਤੋਂ ਵੱਧ ਪੁਲਿਸ ਅਧਿਕਾਰੀ ਨਹੀਂ ਜਾ ਸਕਦੇ।
ਦੂਜੇ ਪਾਸੇ ਦਿੱਲੀ ਪੁਲਿਸ ਦੇ ਵਕੀਲ ਸੱਤਿਆਪਾਲ ਜੈਨ ਨੇ ਦੱਸਿਆ ਕਿ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਲਈ ਦਿੱਲੀ ‘ਚ ਹੀ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਇਸ ਦੀ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਨਹੀਂ ਦਾਇਰ ਕੀਤੀ ਜਾ ਸਕਦੀ। ਅਦਾਲਤ ਵਿੱਚ ਪੰਜਾਬ ਪੁਲਿਸ ਨੂੰ ਡਿਟੇਨ ਕਰਨ ਵਾਰੇ ਵੀ ਜਵਾਬ ਦਿੱਤਾ ਗਿਆ ਕਿ ਪੁਲਿਸ ਨੂੰ ਡਿਟੇਨ ਨਹੀਂ ਕੀਤਾ ਗਿਆ ਤੇ ਉਨ੍ਹਾਂ ਨੂੰ ਫੜਿਆ ਨਹੀਂ ਗਿਆ। ਜੇ ਪੰਜਾਬ ਪੁਲਿਸ ਨੂੰ ਫਿਰ ਵੀ ਅਜਿਹਾ ਲੱਗਦਾ ਹੈ ਤਾਂ ਉਹ ਦਿੱਲੀ ਹਾਈਕੋਰਟ ਵਿੱਚ ਜਾ ਕੇ ਅਪੀਲ ਦਾਇਰ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























