ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦੀ ਇਲਾਕਿਆਂ ਦੇ ਨੇੜੇ ਰਾਤ ਨੂੰ ਚੈਕਿੰਗ ਕੀਤੀ। ਇਸ ਤੋਂ ਬਾਅਦ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਦੀ ਮੁਹਿੰਮ ਚਲਾਈ ਗਈ।
ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ-ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਸਾਰੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਘੱਟੋ-ਘੱਟ 10 ਘੰਟੇ ਦੀ ਕਾਰਵਾਈ ਕੀਤੀ ਗਈ। ਇਹ ਆਪਰੇਸ਼ਨ ਅਜਿਹੇ ਸਮੇਂ ਹੋਇਆ ਜਦੋਂ ਪੰਜਾਬ, ਜੋ ਕਿ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦ ਨੂੰ ਸਾਂਝਾ ਕਰਦਾ ਹੈ, ਡਰੋਨਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ਿਆਂ (ਹੈਰੋਇਨ), ਹਥਿਆਰ/ਗੋਲਾ ਬਾਰੂਦ, ਵਿਸਫੋਟਕ, ਗ੍ਰਨੇਡ ਆਦਿ ਦੀ ਵੱਡੀ ਖੇਪ ਦੇਖ ਰਿਹਾ ਹੈ। ਇਹ ਸੰਕੇਤ ਦਿੰਦਾ ਹੈ ਕਿ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਅਨਸਰਾਂ ਵੱਲੋਂ ਵੱਡੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਏਡੀਜੀਪੀ ਲਾਅ ਐਂਡ ਆਰਡਰ ਡਾ: ਨਰੇਸ਼ ਅਰੋੜਾ ਨੇ ਆਈਜੀਪੀ ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਾਲ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਅਪ੍ਰੇਸ਼ਨ ਦੀ ਅਗਵਾਈ ਕੀਤੀ, ਜਦੋਂ ਕਿ ਪੰਜਾਬ ਪੁਲਿਸ ਦੇ ਸੱਤ ਹੋਰ ਸੀਨੀਅਰ ਅਧਿਕਾਰੀਆਂ ਨੇ ਆਈਜੀ/ਡੀਆਈਜੀਐਸਪੀ/ਏਆਈਜੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ।
ਵਧੇਰੇ ਜਾਣਕਾਰੀ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪਰੇਸ਼ਨ ਵਿੱਚ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਭਗ 100 ਥਾਵਾਂ ‘ਤੇ ਰਾਤ ਭਰ ਨਾਕੇ ਲਗਾਏ ਗਏ, ਜਿਸ ਤੋਂ ਬਾਅਦ ਸ਼ੱਕੀ ਘਰਾਂ ਅਤੇ ਪਿੰਡਾਂ ਦੀ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੇ ਇਸ ਆਪ੍ਰੇਸ਼ਨ ਲਈ ਵੱਧ ਤੋਂ ਵੱਧ ਮੈਨਪਾਵਰ ਲਾਮਬੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਨੂੰ ਚਲਾਉਣ ਲਈ 60 ਗਜ਼ਟਿਡ ਅਫਸਰ ਅਤੇ 2500 ਐਨਜੀਓ/ਈਪੀਓਜ਼ ਸਮੇਤ 28 ਆਰਮਡ ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
DGP ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਭਗ 100 ਥਾਵਾਂ ‘ਤੇ ਰਾਤ ਭਰ ਨਾਕੇ ਲਗਾਏ ਗਏ, ਜਿਸ ਤੋਂ ਬਾਅਦ ਸ਼ੱਕੀ ਘਰਾਂ ਅਤੇ ਪਿੰਡਾਂ ਦੀ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੈਨਪਾਵਰ ਲਾਮਬੰਦ ਕੀਤੇ ਹਨ, ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਨੂੰ ਚਲਾਉਣ ਲਈ 60 ਗਜ਼ਟਿਡ ਅਫਸਰ ਅਤੇ 2500 ਐਨਜੀਓ/ਈਪੀਓਜ਼ ਸਮੇਤ 28 ਆਰਮਡ ਪੁਲਿਸ ਕੋਇਆਂ ਨੂੰ ਤਾਇਨਾਤ ਕੀਤਾ ਗਿਆ ਹੈ।