ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਤੋਂ ਬਾਅਦ ਪੰਜਾਬ ‘ਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰ ਦਿੱਤੀ ਹੈ। ਜਵਾਨ ਸ਼ਹਿਰ ਵਾਸੀਆਂ ਨੂੰ ਸ਼ਾਂਤੀ ਬਣਾਉਣ ਦਾ ਸੰਦੇਸ਼ ਦੇ ਰਹੇ ਹਨ।
ਪੰਜਾਬ ਪੁਲਿਸ ਵੱਲੋਂ ਲਗਾਤਾਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਹੈ। ਪਿੰਡ ਵਿੱਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਲੁਧਿਆਣਾ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ 544 ਦਿਨਾਂ ‘ਤੋਂ ਕੁੜੀਆਂ ਦੇ ਸਕੂਲ ਬੰਦ, ਮਾਪਿਆਂ ਨੇ ਮੁੜ ਖੋਲ੍ਹਣ ਦੀ ਕੀਤੀ ਅਪੀਲ
ਇਸ ਦੌਰਾਨ ADCP ਰੁਪਿੰਦਰ ਕੌਰ ਸਰਾਂ ਵੀ ਮੌਜੂਦ ਸਨ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਨੇ ਜਲੰਧਰ ਵਿੱਚ ਵੀ ਫਲੈਗ ਮਾਰਚ ਕੱਢਿਆ। ਜਲੰਧਰ-ਮੋਗਾ ਰੋਡ ‘ਤੇ ਨਾਕੇ ‘ਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਹਥਿਆਰਾਂ ਸਮੇਤ ਤਾਇਨਾਤ ਹਨ।
ਵੀਡੀਓ ਲਈ ਕਲਿੱਕ ਕਰੋ -: