ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਸੁਰੱਖਿਅਤ ਯਾਤਰਾ ਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੁਲਿਸ, ਫੌਜ, ਨਾਗਰਿਕ ਪ੍ਰਸ਼ਾਸਨ ਤੇ ਹੋਰ ਸੁਰੱਖਿਆ ਏਜੰਸੀਆਂ ਦੀ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।
ਪਠਾਨਕੋਟ ਵਿਚ ਆਯੋਜਿਤ ਬੈਠਕ ਵਿਚ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਸ ਵਿਚ ਪੁਲਿਸ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂ ਸ਼ਾਮਲ ਸਨ। ਵਿਸ਼ੇਸ਼ ਡੀਜੀਪੀ ਨੇ ਕੈਂਪ ਸੁਰੱਖਿਆ, ਇਕ ਲਚੀਲੇ ਸੰਚਾਰ ਨੈਟਵਰਕ ਦੀ ਸਥਾਪਨਾ, ਰਾਸ਼ਟਰੀ ਰਾਜਮਾਰਗ ਤੇ ਹੋਰ ਰੂਟਾਂ ‘ਤੇ ਟ੍ਰੈਫਿਕ ਨਿਯਮਾਂ ਲਈ ਸਾਵਧਾਨੀਪੂਰਵਕ ਯੋਜਨਾ ਬਣਾਉਣ ਸਮੇਤ ਚਿੰਤਾਵਾਂ ‘ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ੰਭੂ ਸਰਹੱਦ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਚਾਰੇ ਯਾਤਰਾ ਮਾਰਗਾਂ ‘ਤੇ ਪਾਰਕਿੰਗ ਅਤੇ ਬਲਾਂ ਦੀ ਰਣਨੀਤਕ ਤਾਇਨਾਤੀ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।
ਖਾਸ ਤੌਰ ‘ਤੇ ਸ਼ੰਭੂ ਤੋਂ ਮਾਧੋਪੁਰ ਤੱਕ ਫੈਲੇ ਪੰਜਾਬ ਨੂੰ ਚਾਰ ਸੈਕਟਰਾਂ ਵਿਚ ਵੰਡਿਆ ਗਿਆ ਹੈ। ਸ਼ੰਭੂ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਮੁਕੇਰੀਆਂ ਤੇ ਮੁਕੇਰੀਆਂ ਤੋਂ ਮਾਧੋਪੁਰ। ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਤੇ ਨਾਗਰਿਕ ਪ੍ਰਸ਼ਾਸਨ ਵਿਚ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ ਡੀਜੀਪੀ ਨੇ ਯਾਤਰਾ ਦੇ ਸੁਚਾਰੂ ਤੇ ਸ਼ਾਂਤੀਪੂਰਵ ਸੰਚਾਲਨ ਨੂੰ ਨਿਸ਼ਚਿਤ ਕਰਨ ਲਈ ਸਾਵਧਾਨੀਪੂਰਵਰਕ ਯੋਜਨਾ ਤੇ ਪ੍ਰਭਾਵੀ ਤੰਤਰ ਦੀ ਲੋੜ ‘ਤੇ ਜ਼ੋਰ ਦਿੱਤਾ। ਉੁਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ਤੇ ਆਧਾਰ ਕੈਂਪਾਂ ‘ਤੇ ਖਾਸ ਧਿਆਨ ਦੇਣ ਤੋਂ ਇਲਾਵਾ ਅਜਿਹੇ ਖੇਤਰਾਂ ਵਿਚ ਮਜ਼ਬੂਤ ਸੁਰੱਖਿਆ ਵਿਵਸਥਾ ਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: