ਕੁਮਾਰ ਵਿਸ਼ਵਾਸ ਤੋਂ ਬਾਅਦ ਪੰਜਾਬ ਪੁਲਿਸ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪਹੁੰਚ ਗਈ ਹੈ। ਅਲਕਾ ਲਾਂਬਾ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ‘ਪੰਜਾਬ ਪੁਲਿਸ ਮੇਰੇ ਘਰ ਪਹੁੰਚ ਗਈ ਹੈ’। ਲਾਂਬਾ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਵੱਖ-ਵੱਖ ਚੈਨਲਾਂ ਵਿਚ ਇੰਟਰਵਿਊ ਦੇ ਕੇ ਕੇਜਰੀਵਾਲ ਖਿਲਾਫ ਭੜਕਾਊ ਬਿਆਨ ਦਿੱਤੇ ਹਨ। ‘ਆਪ’ ‘ਤੇ ਵੱਖਵਾਦੀ ਤੱਤਾਂ ਨਾਲ ਸਬੰਧਤ ਦੇ ਦੋਸ਼ ਲਗਾਏ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਣ ਦੀ ਸ਼ੰਕਾ ਹੈ। ਲਾਂਬਾ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਗਿਆ ਹੈ।
ਕਾਂਗਰਸੀ ਆਗੂ ਅਲਕਾ ਲਾਂਬਾ ਨੇ ਦੱਸਿਆ ਕਿ ਪੰਜਾਬ ਪੁਲਿਸ ਮੇਰੇ ਘਰ ਦੀ ਦੀਵਾਰ ‘ਤੇ ਨੋਟਿਸ ਚਿਪਕਾ ਕੇ ਗਈ ਹੈ ਤੇ ਜਾਂਦੇ-ਜਾਂਦੇ ਆਪ ਦੀ ਭਗਵੰਤ ਮਾਨ ਸਰਕਾਰ ਵੱਲੋਂ ਧਮਕੀ ਵੀ ਦੇ ਕੇ ਗਈ ਹੈ ਕਿ ਜੇਕਰ 26 ਅਪ੍ਰੈਲ ਨੂੰ ਥਾਣੇ ਵਿਚ ਥਾਣੇ ਵਿਚ ਪੇਸ਼ ਨਾ ਹੋਏ ਤਾਂ ਅੰਜਾਮ ਬੁਰਾ ਹੋਵੇਗਾ।ਇਸ ਦੇ ਜਵਾਬ ਵਿਚ ਕਾਂਗਰਸੀ ਆਗੂ ਅਲਕਾ ਲਾਂਬਾ ਦਾ ਕਹਿਣਾ ਹੈ ਕਿ ਕਾਂਗਰਸ ਦੀ ਇਹ ਗਾਂਧੀਵਾਦੀ ਸਿਪਾਹੀ ਵੱਡੀਆਂ ਸੰਧੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡ ਦਿਓ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਬਠਿੰਡਾ : ਕਰਜ਼ੇ ਦੇ ਬੋਝ ਤੇ ਕਣਕ ਦੇ ਘੱਟ ਝਾੜ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਦੱਸ ਦੇਈਏ ਕਿ ਇਸ ਤੋਂ ਕੁਮਾਰ ਵਿਸ਼ਵਾਸ ਨੂੰ ਵੀ ਨੋਟਿਸ ਜਾਰੀ ਹੋਇਆ ਹੈ ਤੇ ਉੁਨ੍ਹਾਂ ਨੂੰ 26 ਅਪ੍ਰੈਲ ਨੂੰ ਰੋਪੜ ਥਾਣੇ ਵਿਚ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 153, 152ਏ, 505, 502 (2), 116 r/w, 143, 147, 323, 342, 506 ਤੇ 120 ਤਹਿਤ ਕੇਸ ਦਰਜ ਕੀਤਾ ਗਿਆ ਹੈ। ਰੋਪੜ ਸਦਰ ਥਾਣੇ ਦੇ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਿਚ ਪੰਜਾਬ ਪੁਲਿਸ ਨੇ ਕੁਮਾਰ ਦੇ ਮੈਨੇਜਰ ਨੂੰ ਨੋਟਿਸ ਰਿਸੀਵ ਕਰਵਾਇਆ ਹੈ।