ਪੰਜਾਬ ਵਿਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ‘ਕਰ ਰਹੀ ਹੈ। ਇਸ ਤਹਿਤ ਸੂਬੇ ਦੇ ਵੱਖ-ਵੱਖ ਪੁਲਿਸ ਥਾਣੇ ਦੇ ASI ਵੱਲੋਂ ਜ਼ਿਲੇ ਵਿੱਚ ਗਸ਼ਤ ਸ਼ੁਰੂ ਕੀਤੀ। ਜ਼ਿਲ੍ਹਾ ਪੁਲਿਸ ਨੇ 3 ਥਾਂਵਾਂ ‘ਤੋਂ ਗਸ਼ਤ ਦੌਰਾਨ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ।
ਥਾਣਾ ਕਾਹਨੂੰਵਾਨ ਦੇ ASI ਰਮਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਜਾਗੋਵਾਲ ਬਾਂਗਰ ਤੋਂ ਦੋ ਮੁਲਜ਼ਮ ਸੁੱਖਾ ਸਿੰਘ ਵਾਸੀ ਕਠਾਣਾ ਅਤੇ ਹਰਜੀਤ ਸਿੰਘ ਵਾਸੀ ਮੋਚਪੁਰ ਨੂੰ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ ਪਲਾਸਟਿਕ ਦੇ ਕੈਨ ਵਿੱਚੋਂ 33750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਦੇ ਨਾਲ ਹੀ ਪੁਲਿਸ ਨਮੀ ਮੁਲਜ਼ਮ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ : PM ਮੋਦੀ ਅੱਜ Raisina Dialogue ਦੇ 8ਵੇਂ ਸੰਸਕਰਣ ਦਾ ਕਰਨਗੇ ਉਦਘਾਟਨ, ਸੰਮੇਲਨ ‘ਚ 100 ਦੇਸ਼ ਹੋਣਗੇ ਸ਼ਾਮਿਲ
ਦੂਜੇ ਪਾਸੇ ਥਾਣਾ ਭੈਣੀ ਮੀਆਂ ਖਾਂ ਦੇ ASI ਰਾਕੇਸ਼ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ‘ਤੇ ਸਨ। ਇਸ ਦੌਰਾਨ ਜਦੋਂ ਉਹ ਭੈਣੀ ਮੀਆਂ ਖਾਂ, ਮੁੱਲਾਂਵਾਲ, ਮੋਛਪੁਰ ਵੱਲ ਜਾ ਰਹੇ ਸਨ ‘ਤਾ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਗੁਰਮੀਤ ਸਿੰਘ ਉਰਫ਼ ਸੋਨੂੰ ਵਾਸੀ ਕੋਟਲਾ ਸੂਰਜਾ ਲੋਹਾਰ ਨਦੀ ਨੇੜੇ ਸ਼ਰਾਬ ਕੱਢ ਰਿਹਾ ਹੈ। ਪੁਲਿਸ ਪਾਰਟੀ ਨੇ ਸੂਚਨਾ ‘ਤੇ ਆਧਾਰ ‘ਤੇ ਤੁਰੰਤ ਛਾਪਾ ਮਾਰ ਕੇ ਮੁਲਜ਼ਮ ਨੂੰ 1000 ਕਿਲੋ ਲਾਹਣ ਸਮੇਤ ਕਾਬੂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਸੇ ਤਰ੍ਹਾਂ ਥਾਣਾ ਦੀਨਾਨਗਰ ਦੇ ASI ਰਾਕੇਸ਼ ਲਾਲ ਆਪਣੀ ਪੁਲਿਸ ਟੀਮ ਨਾਲ ਅੱਡਾ ਰਣਜੀਤ ਬਾਗ ਵਿਖੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਲਜ਼ਮ ਅਭਿਸ਼ੇਕ ਉਰਫ ਅਭੀ ਵਾਸੀ ਬਰਿਆਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਮੌਕੇ ’ਤੇ ਹੀ ਸਕੂਟੀ ਛੱਡ ਕੇ ਫਰਾਰ ਹੋ ਗਿਆ। ਸਕੂਟਰੀ ‘ਚੋਂ ਪਲਾਸਟਿਕ ਕੈਨ ਦੀ ਚੈਕਿੰਗ ਕਰਨ ‘ਤੇ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਚਾਰਾਂ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।