ਚੰਡੀਗੜ੍ਹ/ਮੋਗਾ : ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜ਼ਨ ਦੇ ਬੱਦੂਵਾਲ ਬਾਈਪਾਸ ‘ਤੇ ਸਥਿਤ ਇੱਕ ਗੋਦਾਮ ਤੋਂ 20 ਕਿਲੋ ਭੁੱਕੀ ਵਾਲੀਆਂ 90 ਬੋਰੀਆਂ (ਕੁਲ 1800 ਕਿਲੋ) ਬਰਾਮਦ ਕੀਤੀਆਂ ਹਨ। ਪੁਲਿਸ ਨੇ ਗੋਦਾਮ ਵਿੱਚੋਂ ਇੱਕ ਟਰੱਕ (ਐਚਆਰ-64-6149) ਅਤੇ ਇੱਕ ਐਮਯੂਵੀ ਜ਼ਾਈਲੋ (ਪੀਬੀ-05-ਜੇ-9539) ਨੂੰ ਵੀ ਕਬਜ਼ੇ ਵਿੱਚ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਐਸਐਸਪੀ ਮੋਗਾ ਸੁਰਿੰਦਰਜੀਤ ਸਿੰਘ ਮੰਡ ਨੇ ਇੱਕ ਪੁਲਿਸ ਟੀਮ ਨੂੰ ਗੋਦਾਮ ‘ਤੇ ਛਾਪੇਮਾਰੀ ਕਰਨ ਲਈ ਭੇਜਿਆ ਸੀ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭੁੱਕੀ ਨੂੰ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿੰਡ ਦੌਲੇਵਾਲਾ ਦੇ ਪਿੱਪਲ ਸਿੰਘ ਸਣੇ 11 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ, ਜੋ ਕਿ ਐੱਨਡੀਪੀਐਸ ਐਕਟ ਤਹਿਤ 30 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਹੋਰ 10 ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਉਰਫ਼ ਲਾਭਾ, ਮਿੰਨਾ ਸਿੰਘ, ਰਸਾਲ ਸਿੰਘ ਉਰਫ਼ ਨੰਨੂ, ਕਰਮਜੀਤ ਸਿੰਘ ਉਰਫ਼ ਕਰਮਾ, ਗੁਰਜਿੰਦਰ ਸਿੰਘ ਉਰਫ਼ ਮੋਟੂ, ਜੁਗਰਾਜ ਸਿੰਘ ਉਰਫ਼ ਜੋਗਾ, ਲਖਵਿੰਦਰ ਸਿੰਘ ਉਰਫ਼ ਕੱਕੂ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਬੂਟਾ ਸਿੰਘ ਵਜੋਂ ਹੋਈ ਹੈ। ਸਾਰੇ ਪਿੰਡ ਦੌਲੇਵਾਲਾ ਦੇ ਰਹਿਣ ਵਾਲੇ ਹਨ, ਜਦਕਿ ਮੰਗਲ ਸਿੰਘ ਪਿੰਡ ਮੰਡੀਰ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : 14 ਸਾਲਾ ਬੱਚੇ ਨਾਲ ‘ਗੰਦਾ ਕੰਮ’ ਕਰਨ ਵਾਲੀ ਟਿਊਸ਼ਨ ਟੀਚਰ ਨੂੰ ਦਸ ਸਾਲ ਦੀ ਸਜ਼ਾ