Punjab Police seeks : ਚੰਡੀਗੜ੍ਹ : 29 ਸਾਲ ਪੁਰਾਣੇ ਆਈਏਐਸ ਦੇ ਬੇਟੇ ਦੇ ਲਾਪਤਾ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਪਿਛਲੇ ਮਹੀਨੇ ਦਰਜ ਕੀਤੇ ਗਏ ਕੇਸ ਵਿਚ ਪੰਜਾਬ ਪੁਲਿਸ ਨੇ ਚੰਡੀਗੜ੍ਹ ਸੀਬੀਆਈ ਤੋਂ 12 ਸਾਲ ਪੁਰਾਣਾ ਰਿਕਾਰਡ ਮੰਗਿਆ ਹੈ। ਇਸ ਸਬੰਧੀ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਸੀਬੀਆਈ ਦੇ ਸਪੈਸ਼ਲ ਜੱਜ ਰਵੀਸ਼ ਕੌਸ਼ਿਕ ਦੀ ਅਦਾਲਤ ਵਿਚ ਇਕ ਐਪਲੀਕੇਸ਼ਨ ਫਾਈਲ ਕੀਤੀ। ਪੰਜਾਬ ਪੁਲਿਸ ਨੇ ਕਿਹਾ ਕਿ ਸੀਬੀਆਈ ਨੇ 2008 ਵਿਚ ਸੈਣੀ ਖਿਲਾਫ ਜਿਹੜੀ ਇਨਕੁਆਰੀ ਕੀਤੀ ਸੀ, ਉਸ ਦਾ ਰਿਕਾਰਡ ਉਨ੍ਹਾਂ ਨੂੰ ਦਿੱਤਾ ਜਾਵੇ। ਇਹ ਰਿਕਾਰਡ ਸੈਣੀ ਖਿਲਾਫ ਮੌਜੂਦਾ ਮਾਮਲੇ ਵਿਚ ਪੁਲਿਸ ਲਈ ਅਹਿਮ ਹੈ।
ਪਰ ਦੂਜੇ ਪਾਸੇ ਸੀਬੀਆਈ ਨੇ ਪੁਲਿਸ ਨੂੰ ਇਰ ਰਿਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਬੀਆਈ ਨੇ ਇਸ ਅਰਜ਼ੀ ’ਤੇ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ 30 ਸਤੰਬਰ 2014 ਨੂੰ ਇਸ ਮਾਮਲੇ ਦੀ ਜਾਂਚ ਨਾਲ ਸਬੰਧਤ ਰਿਕਾਰਡ ਕਰ ਦਿੱਤਾ ਸੀ। ਅਜਿਹਾ ਇਸ ਲਈ ਕਿਉਂਕਿ ਸੀਬੀਆਈ ਦੀ ਐਫਆਈਆਰ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਸੀ। ਇਸ ਲਈ ਸੀਬੀਆਈ ਨੇ ਇਹ ਰਿਕਾਰਡ ਆਪਣੇ ਕੋਲ ਨਹੀਂ ਰਖਿਆ। ਸੀਬੀਆਈ ਨੇ ਕਿਹਾ ਕਿ ਉਨ੍ਹਾਂ ਕੋਲ ਜਿਹੜੇ ਡਾਕਿਊਮੈਂਟਸ ਸਨ ਉਹ ਉਨ੍ਹਾਂ ਨੇ ਸਬੰਧਤ ਡਿਪਾਰਟਮੈਂਟ ਨੂੰ ਵਾਪਿਸ ਕਰ ਦਿੱਤੇ ਸਨ।
ਦੱਸਣਯੋਗ ਹੈ ਕਿ 1990 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ ਤਾਂ ਉਨ੍ਹਾਂ ’ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿਚ ਸੁਰੱਖਿਆ ’ਚ ਤਾਇਨਾਤ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਉਸ ਮਾਮਲੇ ਵਿਚ ਸੈਣੀ ਵੱਲੋਂ ਆਈਏਐਸ ਅਫਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਉਸ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਦੇ ਟਾਰਚਰ ਨਾਲ ਮੌਤ ਹੋ ਗਈ। 2008 ਵਿਚ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿਚ ਪ੍ਰੀਮਿਲਨਰੀ ਇਨਕੁਆਰੀ ਸ਼ੁਰੂ ਕੀਤੀ, ਜਿਸ ਤੋਂ ਬਾਅਦ 2008 ਵਿਚ ਸੈਣੀ ਖਿਲਾਫ ਸੀਬੀਆਈ ਵੱਲੋਂ ਕੇਸ ਦਰਜ ਕੀਤਾ ਗਿਆ। ਹਾਲਾਂਕਿ ਬਾਅਦ ਵਿਚ ਸੁਪਰੀਮ ਕੋਰਟ ਨੇ ਟੈਕਨੀਕਲ ਗ੍ਰਾਊਂਡ ’ਤੇ ਇਸ ਐਫਆਈਆਰ ਨੂੰ ਖਾਰਿਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਨਵੇਂ ਫੈਕਟਸ ਨਾਲ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ 7 ਮਈ ਨੂੰ ਸੈਣੀ ਖਿਲਾਫ ਆਈਪੀਸੀ ਦੀ ਧਾਰਾ 364 (ਅਗਵਾ ਤੇ ਹੱਤਿਆ ਲਈ ਅਗਵਾ), 201 (ਸਬੂਤ ਮਿਟਾਉਣ ਲਈ), 344 (ਗਲਤ ਤਰੀਕੇ ਤੋਂ ਜੇਲ), 330 ਅਤੇ 120ਬੀ (ਅਪਰਾਧਿਕ ਸਾਜ਼ਿਸ਼ ਰਚਣਾ) ਅਧੀਨ ਕੇਸ ਦਰਜ ਕੀਤਾ ਸੀ।