ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਈ ਵਿਸ਼ੇਸ਼ ਮੁਹਿੰਮ ਦੇ ਦੋ ਮਹੀਨੇ ਪੂਰੇ ਹੁੰਦੇ ਹੀ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ ਦਾ ਪੂਰਾ ਵੇਰਵਾ ਜਨਤਾ ਦੇ ਸਾਹਮਣੇ ਪੇਸ਼ ਕੀਤਾ ਹੈ।ਇਸ ਵਿਚ 4223 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਸਣੇ 3236 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।
ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਹਫਤਾਵਾਰੀ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿਚ ਬੀਤੇ ਹਫਤੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਨੇ ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ ਵਿਚ ਸਿਰਫ ਦੋ ਮਹੀਨਿਆਂ ਵਿਚ ਹੈਰੋਇਨ ਦੀ ਕੁੱਲ ਪ੍ਰਭਾਵੀ ਵਸੂਲੀ 322.5 ਕਿਲੋਗ੍ਰਾਮ ਹੋ ਗਈ।
ਇਸ ਦੇ ਨਾਲ ਹੀ ਪੁਲਿਸ ਨੇ ਭਾਰੀ ਮਾਤਾਰ ਵਿਚ ਸੂਬੇ ਭਰ ਤੋਂ 167 ਕਿਲੋ ਅਫੀਮ 145 ਕਿਲੋ ਗਾਂਜਾ, 222 ਕੁਇੰਟਲ ਚੂਰਾ ਪੋਸਤ ਤੇ 16.90 ਲੱਖ ਟੈਬਲੇਟ/ਕੈਪਸੂਲ/ਇੰਜੈਕਸ਼ਨ/ ਫਾਰਮਾ ਓਪੀਆਈਡ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਦੀ ਕੀਮਤ ਲਗਬਗ 2.73 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭਰਤੀ ਪੱਤਰ ਸੌਂਪੇ
ਆਈਜੀ ਨੇ ਅੱਗੇ ਦੱਸਿਆ ਕਿ ਬੀਤੇ ਹਫਤੇ ਪੁਲਿਸ ਨੇ 418 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ 13.78 ਲੱਖ ਰੁਪਏ ਡਰੱਗ ਮਨੀ ਵੀ ਵਸੂਲੀ ਗਈ ਹੈ। ਇਸ ਹਫਤੇ ਐੱਨਡੀਪੀਐੱਸ ਮਾਮਲਿਆਂ ਵਿਚ 16 ਤੇ ਪੀਓ ਦੀ ਗ੍ਰਿਫਤਾਰੀ ਸਣੇ ਕੁੱਲ ਗ੍ਰਿਫਤਾਰੀਆਂ 263 ਤੱਕ ਪਹੁੰਚ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: