ਪੰਜਾਬ ਵਿੱਚ ਨਵੀਂ ਬਣੀ ਸਰਕਾਰ ਨੇ 560 ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਤੋਂ ਬਾਅਦ ਲਿਆ ਗਿਆ ਹੈ।
ਇਹ ਭਰਤੀ ਉਦੋਂ ਸ਼ੁਰੂ ਕੀਤੀ ਗਈ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਇਸਦੇ ਲਈ, ਸੂਬੇ ਭਰ ਦੇ ਵੱਖ-ਵੱਖ ਕੇਂਦਰਾਂ ਵਿੱਚ 17 ਤੋਂ 24 ਅਗਸਤ ਤੱਕ ਪ੍ਰੀਖਿਆਵਾਂ ਹੋਈਆਂ ਸਨ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ, ਦੁਬਾਰਾ ਪ੍ਰੀਖਿਆ ਲਈ ਨਵੀਆਂ ਤਰੀਕਾਂ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਿਕਰੂਟਮੈਂਟ ਬੋਰਡ ਬਣਾਇਆ ਗਿਆ ਸੀ, ਜਿਨ੍ਹਾਂ ਨੇ ਪ੍ਰੀਖਿਆ ਦੌਰਾਨ ਗੜਬੜੀ ਤੇ ਚੀਟਿੰਗ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ 27 ਸਤੰਬਰ ਨੂੰ ਡੀਜੀਪੀ ਦਫਤਰ ਨੂੰ ਸੂਚਿਤ ਕੀਤਾ ਸੀ। ਜਿਸ ਤੋਂ ਬਾਅਦ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੇ 2 ਅਕਤੂਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰਨ ਦੀ ਭਰਤੀ ਬੋਰਡ ਦੀ ਸਿਫਾਰਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨੇ ਧਾਰਿਆ ਸਿਆਸੀ ਰੂਪ- ਸੁਨੀਲ ਜਾਖੜ ਨੇ ਕਰ ‘ਤਾ ਖੱਟੜ ਸਰਕਾਰ ‘ਤੇ ਹਮਲਾ
ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਮੁਹਾਲੀ, ਪਟਿਆਲਾ ਅਤੇ ਖੰਨਾ ਵਿੱਚ ਪਹਿਲਾਂ ਹੀ ਤਿੰਨ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਜਾਂਚ ਲਈ ਡੀਜੀਪੀ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ 15 ਸਤੰਬਰ ਨੂੰ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ਜਿਸ ਤੋਂ ਬਾਅਦ ਹੁਣ ਤੱਕ 20 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਨੇ ਜਾਂਚ ਜ਼ਿਲ੍ਹਾ ਆਰਮਡ ਪੁਲਿਸ ਅਤੇ ਇੰਟੈਲੀਜੈਂਸ ਵਿੱਚ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਲਈ ਖਾਲੀ ਅਸਾਮੀਆਂ ਕੱਢੀਆਂ ਸਨ।