ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਸਿੰਗਲ ਯੂਜ਼ ਪਲਾਸਟਿਕ ਧੜੱਲੇ ਨਾਲ ਵਿਕ ਰਹੀ ਹੈ ਤੇ ਵਰਤੋਂ ਵਿਚ ਵੀ ਲਿਆਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖਤ ਹੋ ਗਈ ਹੈ। ਉਸ ਵੱਲੋਂ ਸ਼ਿਕਾਇਤ ਨੰਬਰ ਜਾਰੀ ਕੀਤਾ ਗਿਆ ਹੈ ਤੇ ਜੇਕਰ ਕੋਈ ਵੀ 10 ਜੁਲਾਈ ਤੋਂ ਬਾਅਦ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸਬਜ਼ੀ ਵਿਕ੍ਰੇਤਾ ਖੁੱਲ੍ਹੇਆਮ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੇ ਸਪਲਾਇਰਾਂ, ਸਟਾਕ ਰੱਖਣ ਵਾਲਿਆਂ ਤੇ ਨਿਰਮਾਤਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਿੰਗਲ ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾਈ ਜਾਵੇ ਤੇ ਇਸ ਤੋਂ ਇਲਾਵਾ ਜੇਕਰ ਕਿਸੇ ਦੇ ਘਰੋਂ ਸਿੰਗਲ ਯੂਜ਼ ਪਲਾਸਟਿਕ ਦਾ ਕੂੜਾ ਮਿਲਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਲੱਗੇਗਾ ਤੇ ਜੇਕਰ ਕੰਪਨੀ ਅਜਿਹਾ ਕਰਦੀ ਹੈ ਤਾਂ ਉਸ ਨੂੰ 5000 ਰੁਪਏ ਦਾ ਜੁਰਮਾਨਾ ਲੱਗੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਸਕੂਲ ਹਾਦਸੇ ਮਗਰੋਂ ਐਕਸ਼ਨ ‘ਚ ਸਿੱਖਿਆ ਵਿਭਾਗ, ਸੁੱਕੇ ਤੇ ਸਿਉਂਕ ਲੱਗੇ ਦਰੱਖਤ ਕੱਟਣ ਦੇ ਦਿੱਤੇ ਹੁਕਮ
ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲਣ ਦਾ ਕੰਮ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਕਮੇਟੀ ਕਰੇਗੀ ਤੇ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਧਾਰਾ 15 ਤਹਿਤ 7 ਸਾਲ ਦੀ ਕੈਦ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: