ਐੱਨਐੱਸਯੂਆਈ ਪੰਜਾਬ ਇਕਾਈ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਗੈਂਗਸਟਰਾਂ ਤੋਂ ਜਾਣ ਦਾ ਖਤਰਾ ਦੱਸਦੇ ਹੋਏ ਸੁਰੱਖਿਆ ਲਈ ਪੰਜਾਬ ਹਰਿਆਣਾ ਹਾਈਕੋਰਟ ਤੋਂ ਗੁਹਾਰ ਲਗਾਈ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਏਡੀਜੀਪੀ ਨੂੰ ਪਟੀਸ਼ਨ ਦੇ ਮੰਗ ਪੱਤਰ ‘ਤੇ ਫੈਸਲਾ ਲੈਣ ਦਾ ਹੁਕਮ ਦਿੱਤਾ ਹੈ। ਪਟੀਸ਼ਨ ਦਾਖਲ ਕਰਦੇ ਹੋਏ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਉਨ੍ਹਾਂ ਨੂੰ ਫੋਨ ਕਰਕੇ ਲਗਾਤਾਰ ਧਮਕੀ ਦੇ ਰਹੇ ਹਨ। ਪਟੀਸ਼ਨਰ ਨੇ ਇਸ ਸੰਦਰਭ ਵਿਚ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਸੀ।
ਸ਼ਰਮਾ ਨੇ ਹਾਈਕੋਰਟ ਤੋਂ ਅਪੀਲ ਕੀਤੀ ਹੈ ਕਿ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਪਟੀਸ਼ਨਕਰਤਾ ਨੂੰ ਉਸ ਦੇ ਖਰਚੇ ‘ਤੇ ਉਸ ਦੀ ਗੱਡੀ ਨੂੰ ਬੁਲੇਟ ਪਰੂਫ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਏਡੀਜੀਪੀ ਨੂੰ ਹੁਕਮ ਦਿੱਤਾ ਕਿ ਉਹ ਪਟੀਸ਼ਨ ਦੇ ਮੰਗ ਪੱਤਰ ‘ਤੇ ਵਿਚਾਰ ਕਰਨ। ਜੇਕਰ ਜ਼ਰੂਰੀ ਹੋਇਆ ਤਾਂ ਇਸ ‘ਤੇ ਸਹੀ ਹੁਕਮ ਜਾਰੀ ਕੀਤਾ ਜਾਵੇ। ਇਸ ਹੁਕਮ ਦੇ ਨਾਲ ਹੀ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: