ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਮੌਸਮ ਵਿੱਚ ਵੱਡੀ ਤਬਦੀਲੀ ਹੋਵੇਗੀ। ਮੌਸਮ ਵਿਭਾਗ ਵੱਲੋਂ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ 6 ਦਸੰਬਰ ਤੱਕ ਬਰਫਬਾਰੀ ਦੇ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ‘ਤੇ ਵੀ ਇਸ ਦਾ ਅਸਰ ਪਵੇਗਾ, ਜਿਸ ਨਾਲ ਠੰਡ ਵਧੇਗੀ। ਮੀਂਹ ਪੈਣ ਨਾਲ ਮੈਦਾਨੀ ਇਲਾਕਿਆਂ ਵਿੱਚ ਧੂੰਏਂ ਤੇ ਸਮਾਗ ਤੋਂ ਪ੍ਰੇਸ਼ਾਨ ਲੋਕਾਂ ਨੂੰ ਵੀ ਰਾਹਤ ਮਿਲੇਗੀ।
ਹਿਮਾਚਲ ਪ੍ਰਦੇਸ਼ ਲਾਹੌਲ ਅਤੇ ਸਪਿਤੀ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਰਫਬਾਰੀ ਹੋਣ ਕਰਕੇ ਮੌਸਮ ਕਾਫੀ ਬਦਲ ਚੁੱਕਾ ਹੈ। ਮੌਸਮ ਵਿਭਾਗ ਨੇ ਇੱਕ-ਦੋ ਦਿਨਾਂ ਵਿੱਚ ਸੂਬੇ ਭਰ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ‘ਚ ਮੀਂਹ ਅਤੇ ਬਰਫਬਾਰੀ ਕਾਰਨ ਪੂਰੇ ਹਫਤੇ ‘ਚ ਠੰਡ ਹੋਰ ਵਧੇਗੀ। ਮੌਸਮ ਵਿਭਾਗ ਨੇ 6 ਦਸੰਬਰ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਵਿੱਚ ਅੱਜ ਦਿਨ ਵੇਲੇ ਠੰਡ ਰਹੀ ਤੇ ਬੱਦਲਵਾਈ ਕਰਕੇ ਕਈ ਜ਼ਿਲ੍ਹਿਆਂ ਵਿੱਚ ਸੂਰਜ ਨਹੀਂ ਨਿਕਲਿਆ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਹਫ਼ਤੇ ਤੱਕ ਸਥਿਤੀ ਅਜਿਹੀ ਹੀ ਰਹਿ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਹਿਮਾਚਲ ਵਿੱਚ ਬਦਲਦੇ ਮੌਸਮ ਦਾ ਅਸਰ ਹਰਿਆਣਾ ਵਿੱਚ ਵੀ ਦਿਖਾਈ ਦੇਵੇਗਾ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਸ਼ਾਮ ਤੱਕ ਹਿਸਾਰ, ਭਿਵਾਨੀ, ਝੱਜਰ, ਪਲਵਲ, ਫਰੀਦਾਬਾਦ ਗੁਰੂਗ੍ਰਾਮ ਤੇ ਹੋਰ ਜ਼ਿਲ੍ਹਿਆਂ ਵਿੱਚ 5 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਲਾਈਵ ਰੇਡ ਪਿੱਛੋਂ ਰਾਘਵ ਚੱਢਾ ਦਾ ਵੱਡਾ ਹਮਲਾ, ਬੋਲੇ- ‘CM ਚੰਨੀ ਹੀ ਹਨ ਰੇਤ ਮਾਫੀਆ, ਸਾਡੇ ਕੋਲ ਸਬੂਤ ਹੈ’
ਮੌਸਮ ਵਿਭਾਗ ਮੁਤਾਬਕ ਆਂਧਰਾ ਪ੍ਰਦੇਸ਼ ‘ਚ ਚੱਕਰਵਾਤੀ ਤੂਫਾਨ ਮੌਸਮ ‘ਚ ਅਚਾਨਕ ਬਦਲਾਅ ਲਿਆਵੇਗਾ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ 6 ਦਸੰਬਰ ਤੱਕ ਮੀਂਹ ਪਵੇਗਾ। ਹਿਮਾਚਲ ‘ਚ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਹੋਰ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਵਿੱਚ ਵੀ ਦੋ ਦਿਨਾਂ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ।