ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਖੇਤਰੀ ਡਰਾਈਵਿੰਗ ਟਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਕਿਸੇ ਨੂੰ ਵੀ ਬੇਲੋੜਾ ਮਰਨ ਨਹੀਂ ਦੇਵੇਗੀ। ਵਿਦੇਸ਼ਾਂ ਵਿੱਚ ਆਵਾਜਾਈ ਵੱਲ ਬਹੁਤ ਧਿਆਨ ਦਿੱਤਾ ਜਾਂਦਾ ਹੈ। ਪੰਜਾਬ ਵਿੱਚ ਹੋਰ ਡਰਾਈਵਿੰਗ ਸਿਖਲਾਈ ਕੇਂਦਰ ਖੋਲ੍ਹੇ ਜਾਣਗੇ।
ਇਸ ਦੌਰਾਨ ਸੀ.ਐਮ. ਮਾਨ ਨੇ ਦਿਨ ਪ੍ਰਤੀ ਦਿਨ ਹੋ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (SSF) ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ SSF ਯਾਨੀ ਸੜਕ ਸੁਰੱਖਿਆ ਫੋਰਸ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੂੰ ਵੱਖ-ਵੱਖ ਰੰਗਾਂ ਦੇ ਵਾਹਨ ਦਿੱਤੇ ਜਾਣਗੇ ਅਤੇ ਉਨ੍ਹਾਂ ਦੀਆਂ ਵਰਦੀਆਂ ਵੀ ਵੱਖ-ਵੱਖ ਰੰਗਾਂ ਦੀਆਂ ਹੋਣਗੀਆਂ।
ਉਨ੍ਹਾਂ ਕਿਹਾ ਕਿ ਸਿਰਫ ਸੜਕ ਸੁਰੱਖਿਆ ਫੋਰਸ ਹੀ ਚਲਾਨ ਕੱਟੇਗੀ ਅਤੇ ਰਸਤੇ ਵਿੱਚ ਖਰਾਬ ਵਾਹਨਾਂ ਨੂੰ ਸੜਕ ਸਾਈਡ ‘ਤੇ ਲਾਉਣ ਦਾ ਵੀ ਕੰਮ ਕਰੇਗੀ। ਇਹ ਫੋਰਸ ਹਰ ਸੜਕ ‘ਤੇ ਮੌਜੂਦ ਰਹੇਗੀ। ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਕੋਈ ਵੀ ਖਰਾਬ ਟਰੱਕ ਜਾਂ ਹੋਰ ਵਾਹਨ ਸੜਕ ‘ਤੇ ਨਾ ਖੜ੍ਹਾ ਹੋਵੇ। ਕਿਉਂਕਿ ਜ਼ਿਆਦਾਤਰ ਹਾਦਸੇ ਖੜ੍ਹੇ ਟਰੱਕਾਂ ਕਾਰਨ ਹੀ ਵਾਪਰਦੇ ਹਨ।
ਇਹ ਵੀ ਪੜ੍ਹੋ : ਜਲੰਧਰ : ਅੱਖਾਂ ‘ਚ ਮਿਰਚਾਂ ਦਾ ਸਪ੍ਰੇਅ ਛਿੜਕ ਦਿਨ-ਦਹਾੜੇ ਲੁੱਟ, 5 ਤੋਲੇ ਸੋਨਾ ਲੈ ਉੱਡੇ ਲੁਟੇਰੇ
ਸੀ.ਐਮ ਮਾਨ ਨੇ ਕਿਹਾ ਕਿ ਇਹ ਫੋਰਸ ਟ੍ਰੈਫਿਕ ਨੂੰ ਕੰਟਰੋਲ ਕਰੇਗੀ। ਉਨ੍ਹਾਂ ਕਿਹਾ ਕਿ ਖਤਰਨਾਕ ਮੋੜਾਂ ਨੂੰ ਠੀਕ ਕੀਤਾ ਜਾਵੇਗਾ। ਪੰਜਾਬ ਵਿੱਚ ਆਵਾਜਾਈ ਦਾ ਧਿਆਨ ਰੱਖਿਆ ਜਾਵੇਗਾ। ਪੰਜਾਬ ਵਿੱਚ ਸੜਕ ਹਾਦਸਿਆਂ ਨੂੰ ਹੁਣ ਰੋਕਿਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: