ਪੰਜਾਬ ਯੂਨਾਈਟਿਡ ਟ੍ਰੇਡ ਯੂਨੀਅਨ ਨੇ ਐਲਾਨ ਕੀਤਾ ਹੈ ਕਿ 18 ਅਕਤੂਬਰ ਨੂੰ ਜਲੰਧਰ-ਅੰਮ੍ਰਿਤਸਰ ਹਾਈਵੇ ਢਿੱਲਵਾਂ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਹਾਈਵੇ ਨੂੰ ਬੰਦ ਕਰਕੇ ਕਿਸੇ ਵਾਹਨ ਨੂੰ ਲੰਘਣ ਨਹੀਂ ਦਿੱਤਾ ਜਾਵੇਗਾ। ਮਿੰਨੀ ਬੱਸ ਆਪ੍ਰੇਟਰ, ਛੋਟੇ ਸਵਾਰੀ ਤੇ ਹੋਰ ਮਾਲ ਢੋਣ ਵਾਲੇ ਵਾਹਨਾਂ ਦੇ ਸੰਚਾਲਕ ਢਿੱਲਵਾਂ ਢੋਲ ਪਲਾਜ਼ਾ ‘ਤੇ ਧਰਨਾ ਲਗਾਉਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਜੁਗਾੜੂ ਵਾਹਨਾਂ ਦੀਆਂ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ।
ਪ੍ਰਧਾਨ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਯੂਨੀਅਨ ਵੱਲੋਂ ਇਕ ਮੰਗ ਪੱਤਰ ਵੀ ਦਿੱਤਾ ਸੀ ਜਿਸ ਵਿਚ ਮੋਟਰਸਾਈਕਲ ਰੇਹੜੀਆਂ, ਜੁਗਾੜੂ ਵਾਹਨ, ਡਰਾਈਵਰ ਕਮਿਸ਼ਨ ਤੇ ਟੈਕਸ ਮਾਫੀ ਆਦਿ ਮੰਗਾਂ ਰੱਖੀਆਂ ਸਨ। 18 ਅਕਤੂਬਰ ਨੂੰ ਗੈਰ-ਕਾਨੂੰਨੀ ਵਾਹਨਾਂ ਨੂੰ ਲੈ ਕੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਜਾਵੇਗੀ
ਯੂਨੀਅਨ ਨੇ ਕਿਹਾ ਕਿ ਉਨ੍ਹਾਂ ਵੱਲੋਂ 20 ਸਤੰਬਰ 2023 ਨੂੰ ਸੀਐੱਮ ਹਾਊਸ ਵਿਚ ਇਕ ਮੀਟਿੰਗ ਬੁਲਾਈ ਸੀ ਜਿਸ ‘ਤੇ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਗਈਤੇ ਨਾ ਹੀ ਕੋਈ ਹੁਕਮ ਜਾਰੀ ਹੋਇਆ। ਯੂਨੀਅਨ ਨੇ ਕਿਹਾ ਕਿ ਉਨ੍ਹਾਂ ਦੇ ਸਬਰ ਦਾ ਬੰਨ੍ਹ ਕਿਤੇ ਟੁੱਟ ਨਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਫੀ ਨੁਕਸਾਨ ਝੇਲਣਾ ਪੈ ਰਿਹਾ ਹੈ। ਦੂਜੇ ਪਾਸੇ ਯੂਨੀਅਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਿੱਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋ ਜਾਣਗੇ। ਇਸ ਦੌਰਾਨ ਜੇਕਰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।