ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ‘ਚ ਲਿਆ ਹੈ। ਪਹਿਲਾਂ ਵਿਜੀਲੈਂਸ ਨੇ ਉਹਨਾਂ ਦੇ ਘਰ ਛਾਪੇਮਾਰੀ ਕੀਤੀ ਸੀ ਤੇ ਹੁਣ ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਸ ‘ਤੇ ਅਤੇ ਉਸ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਬਠਿੰਡਾ CIA-2 ਨੇ ਜਾਅਲੀ IMEI ਨੰਬਰਾਂ ਨਾਲ ਵੇਚਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 320 ਮੋਬਾਈਲ ਤੇ ਹੋਰ ਸਾਮਾਨ ਬਰਾਮਦ
ਇਸ ਦੌਰਾਨ ਵਿਜੀਲੈਂਸ ਦੀ ਟੀਮ ਸਾਬਕਾ ਵਿਧਾਇਕ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਨ੍ਹਾਂ ਦੇ ਘਰ ਦੀ ਜਾਂਚ ਵੀ ਕਰ ਚੁੱਕੀ ਹੈ। ਹਾਲਾਂਕਿ, ਅਜੇ ਤੱਕ ਉਕਤ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸਾਬਕਾ ਵਿਧਾਇਕ ਗਹਿਰੀ ਦੇ ਪਤੀ ਲਾਡੀ ਗਹਿਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਨ। ਫਿਲਹਾਲ ਇਸ ਪੂਰੇ ਮਾਮਲੇ ‘ਚ ਵਿਜੀਲੈਂਸ ਤੋਂ ਪੂਰੇ ਵੇਰਵਿਆਂ ਦੀ ਉਡੀਕ ਹੈ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…