ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਸਹਾਇਕ ਸਬ-ਇੰਸਪੈਕਟਰ (ASI) ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਥਾਣਾ ਡੇਹਲੋਂ ਵਿੱਖੇ ਤਾਇਨਾਤ ASI ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਸਾਬਿਤ ਹੋਣ ਤੇ ਹਿਰਾਸਤ ‘ਚ ਲਿਆ ਗਿਆ ਹੈ। ਸ਼ਿਕਾਇਤਕਰਤਾ ਚੰਦਨਪ੍ਰੀਤ ਸਿੰਘ ਨੇ ਮਾਮਲੇ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ, “ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿੱਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਿਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ SHO ਡੇਹਲੋਂ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ”।
ਇਹ ਵੀ ਪੜ੍ਹੋ : ਸਾਈਕਲ ਮਕੈਨਿਕ ਦੀ ਧੀ ਨੇ ਵਧਾਇਆ ਮਾਣ, ਬਣੀ ਪੰਜਾਬ ਦੀ ਪਹਿਲੀ ਮਹਿਲਾ ‘ਡਰੋਨ ਇੰਸਟਰਕਟਰ’
ਸ਼ਿਕਾਇਤਕਰਤਾ ਨੇ ਅੱਗੇ ਲਿਖਿਆ ਕਿ SHO ਡੇਹਲੋਂ ਨੇ ਉਸਨੂੰ ਕਿਹਾ ਕਿ ਜੇਕਰ ਉਸਨੇ 25000 ਰੁਪਏ ਨਾ ਅਦਾ ਕੀਤੇ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ASI ਨਾਲ ਗੱਲਬਾਤ ਨੂੰ ਰਿਕਾਰਡ ਕਰ ਲਿਆ ਸੀ, ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ASI ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish