ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹਲਕਾ ਭਲਾਈਆਣਾ, ਤਹਿਸੀਲ ਗਿੱਦੜਬਾਹਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ।
ਉਸਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰੀ ਤੋਂ 4,000 ਰੁਪਏ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: