ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੰਗਲਵਾਰ ਨੂੰ ਸੂਬੇ ਦੇ DC ਦਫ਼ਤਰਾਂ ਦੇ ਬਾਹਰ ਧਰਨਾ ਦਿੱਤਾ। DC ਦਫ਼ਤਰਾਂ ਦੇ ਗੇਟ ਵੀ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਕਰ ਦਿੱਤੇ ਗਏ ਸਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨ ਆਗੂਆਂ ਵੱਲੋਂ 15 ਦਸੰਬਰ ਤੋਂ ਪੂਰੇ ਪੰਜਾਬ ਨੂੰ ਇੱਕ ਮਹੀਨੇ ਲਈ ਟੋਲ ਮੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੁਝ ਸਮੇਂ ਬਾਅਦ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਨਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਮੀਟਿੰਗ ਕਰਨਗੇ ਪਰ ਅੰਦੋਲਨ ਪਹਿਲਾਂ ਵੀ ਚੱਲ ਰਿਹਾ ਸੀ ਅਤੇ ਭਵਿੱਖ ਵਿੱਚ ਵੀ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੂੰ ਮਿਲ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਗੂ ਅੱਜ ਦੀ ਮੀਟਿੰਗ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਵਿਚਾਰ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: